ਬਰਨਾਲਾ :- ਬਰਨਾਲਾ ਦੇ ਬਾਜਵਾ ਪੱਟੀ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਿਟ ਕਰਕੇ ਬੀਤੇ ਬੁੱਧਵਾਰ ਦੁਪਹਿਰ ਕਰੀਬ 12 ਵਜੇ ਅੱਗ ਲੱਗ ਗਈ। ਅੱਗ ਏਨੀ ਭਿਆਨਕ ਸੀ ਕਿ ਗੁਰਦੁਆਰਾ ਸਾਹਿਬ ’ਚ ਏਸੀ, ਪੱਖੇ, ਜਮੀਨ ’ਤੇ ਵਿਛਾਏ ਗੱਦੇ ਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਉੱਥੇ ਹੀ ਨੇ ਅੱਗ ਨੇ ਫੈਲਦਿਆਂ ਪਵਿੱਤਰ ਸਰੂਪਾਂ ਤੇ ਮੰਜੀ ਸਾਹਿਬ ਨੂੰ ਵੀ ਲਪੇਟ ’ਚ ਲੈ ਲਿਆ । ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਹਾਦਸੇ ਦੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤੀ ਗਈ ਹੈ।
ਜਾਣਕਾਰੀ ਮਿਲਦਿਆਂ ਹੀ ਐਸਪੀ ਜਗਵਿੰਦਰ ਸਿੰਘ ਚੀਮਾ, ਡੀਐਸਪੀ ਲਖਵੀਰ ਸਿੰਘ ਟੀਵਾਣਾ, ਥਾਣਾ ਸਿਟੀ ਮੁੱਖੀ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜੇ। ਜਿਨ੍ਹਾਂ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਮੁਲਾਜ਼ਮ ਇਸ ਘਟਨਾ ਦਾ ਕਾਰਨ ਸ਼ਾਰਟ ਸਰਕਿਟ ਹੀ ਦੱਸ ਰਹੇ ਹਨ। ਪਰ ਅਜੇ ਤੱਕ ਇਸਦੀ ਪੁਸ਼ਟੀ ਨਹੀ ਹੋਈ ਹੈ। ਪੂਰੇ ਮਾਮਲੇ ਦੀ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਜਾਂਚ ਕਰ ਰਿਹਾ ਹੈ।