ਲੁਧਿਆਣਾ : ਅੱਜ ਲੁਧਿਆਣਾ ਦੇ ਫੋਕਲ ਪੁਆਇੰਟ ਸਥਿਤ ਬਾਈਕਸ ਪ੍ਰਾਈਵੇਟ ਲਿਮਿਟੇਡ ਫੈਕਟਰੀ ਵਿੱਚ ਬੜੀ ਹੀ ਭਿਆਨਕ ਲੱਗ ਲੱਗੀ। ਇਹ ਘਟਨਾ ਦੁਪਿਹਰ ਕਰੀਬ 12 ਵੱਜ ਕੇ 30 ਮਿੰਟ ਤੋਂ ਬਾਅਦ ਵਾਪਰੀ। ਜਾਣਕਾਰੀ ਮੁਤਾਬਿਕ ਇਸ ਘਟਨਾ ਤੋਂ ਪਹਿਲਾਂ ਫੈਕਟਰੀ ਮਾਲਕ ਦੇ ਰਿਸ਼ਤੇਦਾਰ ਦੇ ਭੋਗ ਕਾਰਨ ਸਾਰੇ ਕਰਮਚਾਰੀਆਂ ਨੂੰ ਛੁੱਟੀ ਕਰ ਦਿੱਤੀ ਗਈ ਸੀ।
ਇਹ ਅੱਗ ਇੰਨੀ ਭਿਆਨਕ ਸੀ ਕਿ ਜੇਕਰ ਕਰਮਚਾਰੀਆਂ ਨੂੰ ਛੁੱਟੀ ਨਾ ਹੋਈ ਹੁੰਦੀ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਫਿਲਹਾਲ ਅੱਗ ਸ਼ਾਰਟ ਸਰਕਟ ਕਾਰਨ ਲੱਗੇ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ 50 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਸਥਾਨ ‘ਤੇ ਪਹੁੰਚੀਆਂ।