ਇੰਦੌਰ: ਇੰਦੌਰ ਦੇ ਹਾਈ ਸਟਰੀਟ ਅਪੋਲੋ ਮਾਲ ‘ਚ ਅੱ.ਗ ਲੱਗਣ ਕਾਰਨ ਕਰੀਬ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਮਾਲ ‘ਚ ਅੱਗ ਬਰਾਂਡਿਡ ਕੱਪੜਿਆਂ ਦੇ ਸ਼ੋਅਰੂਮ ਰੇਰ ਰੈਬਿਟ ‘ਚ ਲੱਗੀ, ਜੋ ਸਿਰਫ ਤਿੰਨ ਮਹੀਨੇ ਪਹਿਲਾਂ ਖੁੱਲ੍ਹਿਆ ਸੀ। ਜਾਣਕਾਰੀ ਮੁਤਾਬਿਕ ਦੇਰ ਰਾਤ ਸ਼ੋਅਰੂਮ ‘ਚ ਅੱਗ ਲੱਗ ਗਈ ਪਰ ਕਿਸੇ ਦਾ ਧਿਆਨ ਨਹੀਂ ਗਿਆ।
ਸਵੇਰੇ ਸਫਾਈ ਲਈ ਪਹੁੰਚੇ ਸ਼ੋਅਰੂਮ ਦੇ ਮੁਲਾਜ਼ਮਾਂ ਨੇ ਧੂੰਆਂ ਦੇਖਿਆ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਉਦੋਂ ਤੱਕ ਸ਼ੋਅਰੂਮ ਵਿੱਚ ਰੱਖਿਆ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਧੂੰਆਂ ਕੱਢਣ ਲਈ ਸ਼ੋਅਰੂਮ ਦੇ ਸ਼ੀਸ਼ੇ ਤੋੜਨੇ ਪਏ। ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱ.ਗ ‘ਤੇ ਕਾਬੂ ਪਾਇਆ ਜਾ ਸਕਿਆ।
ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਫਾਇਰ ਬ੍ਰਿਗੇਡ ਨੇ ਅੱ.ਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਸ਼ੋਅਰੂਮ ਦੇ ਮੁਲਾਜ਼ਮਾਂ ਅਨੁਸਾਰ ਇਸ ਅੱ.ਗ ਕਾਰਨ ਸ਼ੋਅਰੂਮ ਵਿੱਚ ਰੱਖੇ ਕਰੀਬ 2 ਕਰੋੜ ਰੁਪਏ ਦੇ ਕੱਪੜੇ ਸੜ ਕੇ ਸੁਆਹ ਹੋ ਗਏ ਹਨ। ਮੁਲਾਜ਼ਮਾਂ ਨੇ ਇਹ ਵੀ ਦੱਸਿਆ ਕਿ ਸ਼ੋਅਰੂਮ ਵਿੱਚ ਇੱਕ ਦਿਨ ਪਹਿਲਾਂ ਹੀ 30 ਲੱਖ ਰੁਪਏ ਦੇ ਨਵੇਂ ਕੱਪੜੇ ਆਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਬੁਝਾਉਣ ਲਈ ਮਾਲ ਵਿੱਚ ਫਾਇਰ ਸਿਸਟਮ ਲਗਾਇਆ ਗਿਆ ਸੀ ਪਰ ਅੱਗ ਲੱਗਣ ਤੋਂ ਬਾਅਦ ਇਹ ਸਿਸਟਮ ਠੀਕ ਤਰ੍ਹਾਂ ਕੰਮ ਨਹੀਂ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।