ਚੰਡੀਗੜ੍ਹ ‘ਚ ਵਾਪਰਿਆ ਭਿਆਨਕ ਹਾਦਸਾ, 3 ਲੜਕੀਆਂ ਦੀ ਮੌਤ!

TeamGlobalPunjab
1 Min Read

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਇੱਥੇ ਇੱਕ ਪੀਜੀ ਹੋਸਟਲ ਅੰਦਰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਿਕ ਇਹ ਘਟਨਾ ਇੱਥੋਂ ਦੇ 32 ਡੀ ਸੈਕਟਰ ‘ਚ ਵਾਪਰੀ ਹੈ। ਇਸ ਘਟਨਾ ਵਿੱਚ ਤਿੰਨ ਲੜਕੀਆਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ। ਇਨ੍ਹਾਂ ਲੜਕੀਆਂ ਦੀ ਉਮਰ 17-22 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇੱਥੇ ਹੀ ਬੱਸ ਨਹੀਂ ਕਿ ਇਹ ਅੱਗ ਇੰਨੀ ਭਿਆਨਕ ਸੀ ਕਿ ਦੋ ਲੜਕੀਆਂ ਨੇ ਇਸ ਤੋਂ ਬਚਣ ਲਈ ਉੱਪਰੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਇੱਥੋਂ ਦੇ GMCH ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ।

 

 

- Advertisement -

Share this Article
Leave a comment