ਮੈਕਸੀਕੋ: ਮੈਕਸੀਕੋ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਲੋਕਾਂ ਦੀ ਮੌ.ਤ ਹੋ ਗਈ ਹੈ। ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਪੀੜਤਾਂ ਨੂੰ ਲੈ ਕੇ ਜਾ ਰਹੀ ਬੱਸ ਇੱਕ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੈਕਟਰ ਦੋਵੇਂ ਵਾਹਨ ਟੋਏ ਵਿੱਚ ਜਾ ਡਿੱਗੇ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਹੁਣ ਤੱਕ 20 ਲੋਕਾਂ ਦੀ ਮੌ.ਤ ਹੋ ਚੁੱਕੀ ਹੈ।
ਅਟਾਰਨੀ ਜਨਰਲ ਦਫਤਰ ਦੇ ਅਨੁਸਾਰ, ਹਾਦਸਾਗ੍ਰਸਤ ਬੱਸ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਚਿਹੁਆਹੁਆ ਰਾਜ ਦੇ ਸ਼ਹਿਰ ਸਿਉਦਾਦ ਜੁਆਰੇਜ਼ ਵੱਲ ਜਾ ਰਹੀ ਸੀ। ਅਟਾਰਨੀ ਜਨਰਲ ਦੇ ਦਫ਼ਤਰ ਨੇ ਇਹ ਵੀ ਦੱਸਿਆ ਕਿ ਪੀੜਤਾਂ ਵਿੱਚ ਪ੍ਰਵਾਸੀ ਸ਼ਾਮਿਲ ਨਹੀਂ ਸਨ।
ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿਚ ਦਿਖਾਇਆ ਗਿਆ ਹੈ ਕਿ ਬਚਾਅ ਕਰਮਚਾਰੀਆਂ ਅਤੇ ਫੌਜੀ ਕਰਮਚਾਰੀਆਂ ਸਮੇਤ ਸੁਰੱਖਿਆ ਬਲ ਖੇਤਰ ਨੂੰ ਸੁਰੱਖਿਅਤ ਕਰ ਰਹੇ ਹਨ ਜਦੋਂ ਕਿ ਬਚਾਅ ਟੀਮਾਂ ਲਾ.ਸ਼ਾਂ ਨੂੰ ਕੱਢਣ ਲਈ ਕੰਮ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।