ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਸੜਕ ਹਾਦਸੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਸ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਜਰਾਂਵਾਲਾ ਵਿੱਚ ਇੱਕ ਯਾਤਰੀ ਬੱਸ ਅਤੇ ਤਿੰਨ ਪਹੀਆ ਵਾਹਨ ਵਿਚਕਾਰ ਹਾਦਸਾ ਵਾਪਰਿਆ ਹੈ। ਹਾਦਸੇ ਤੋਂ ਬਾਅਦ ਸਥਾਨਿਕ ਲੋਕਾਂ ਦੀ ਭਾਰੀ ਭੀੜ ਮੌਕੇ ‘ਤੇ ਇਕੱਠੀ ਹੋ ਗਈ। ਇਸ ਦੌਰਾਨ ਲੋਕਾਂ ਨੇ ਵੀ ਹਰ ਸੰਭਵ ਤਰੀਕੇ ਨਾਲ ਮਦਦ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਬੱਸ ਜਰਾਂਵਾਲਾ ਤੋਂ ਲਾਹੌਰ ਜਾ ਰਹੀ ਸੀ ਜਦੋਂ ਇਹ ਇੱਕ ਤਿੰਨ ਪਹੀਆ ਵਾਹਨ ਨਾਲ ਟਕਰਾ ਗਈ। ਜਿਸ ਤੋਂ ਬਾਅਦ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਉਨ੍ਹਾਂ ਕਿਹਾ, “ਅੱਠ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 10 ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਤਿੰਨ ਨੇ ਦਮ ਤੋੜ ਦਿੱਤਾ ਹੈ। ਤਿੰਨ ਹੋਰ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।”
ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਹਾਦਸੇ ਵਿੱਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ। ਸੀਐਮ ਮਾਵਾਜ਼ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਸਭ ਤੋਂ ਵਧੀਆ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।