ਨਵੀਂ ਦਿੱਲੀ: ਟੇਰਰ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਵੱਲੋਂ ਬਲੈਕ ਲਿਸਟ ਕਰਨ ਮਗਰੋਂ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਐੱ
ਦੀ ਖੇਤਰੀ ਇਕਾਈ ਏਸ਼ੀਆ ਪੈਸੀਫਿਕ ਗਰੁੱਪ ਨੇ ਸ਼ੁੱਕਰਵਾਰ ਨੂੰ ਟੇਰਰ ਫੰਡਿੰਗ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹਿਣ ‘ਤੇ ਪਾਕਿਸਤਾਨ ਨੂੰ ਬਲੈਕ ਲਿਸਟ ‘ਚ ਸ਼ਾਮਲ ਕਰ ਦਿੱਤਾ ਹੈ।
ਏਪੀਜੀ ਦੇ ਇਸ ਫ਼ੈਸਲੇ ਤੋਂ ਬਾਅਦ ਪਾਕਿਸਤਾਨ ‘ਤੇ ਵਿਆਪਕ ਅਸਰ ਪਵੇਗਾ। ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਐੱਫਏਟੀਐੱਫ ਦੇ ਏਸ਼ੀਆ ਪੈਸੀਫਿਕ ਗਰੁੱਪ ਨੇ ਦੇਖਿਆ ਕਿ ਪਾਕਿਸਤਾਨ ਨੇ ਅੱਤਵਾਦੀ ਫੰਡਿੰਗ ਤੇ ਮਨੀ ਲਾਂਡਰਿੰਗ ਦੇ 40 ਮਾਪਦੰਡਾਂ ‘ਚੋਂ 32 ‘ਤੇ ਖਰੇ ਨਹੀਂ ਉੱਤਰੇ, ਜਿਸ ਕਾਰਨ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ।
ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਫੰਡਿੰਗ ਦੇ ਮਾਮਲੇ ‘ਚ ਐੱਫਏਟੀਐੱਫ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਠੋਸ ਕਾਰਵਾਈ ਕਰਨ ਦੀ ਥਾਂ ਦਿਖਾਵੇ ਲਈ ਅੱਤਵਾਦੀਆਂ ਖ਼ਿਲਾਫ਼ ਫਰਜ਼ੀ ਤੇ ਕਮਜ਼ੋਰ ਐੱਫਆਈਆਰ ਦਰਜ ਕੀਤੀ ਜਾ ਰਹੀ ਹੈ। ਇਸ ਸਬੰਧੀ ਅਮਰੀਕਾ ਨੇ ਪਾਕਿਸਤਾਨ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਖ਼ਿਲਾਫ਼ ਠੋਸ ਕਾਰਵਾਈ ਦੀ ਨਸੀਹਤ ਦਿੱਤੀ ਸੀ।
- Advertisement -
ਏਪੀਜੀ ਦੇ ਇਸ ਐਕਸ਼ਨ ਤੋਂ ਬਾਅਦ ਪਾਕਿਸਤਾਨੀ ਅਰਥਚਾਰੇ ‘ਤੇ ਖਤਰਾ ਮੰਡਰਾ ਰਿਹਾ ਹੈ। ਜੇਕਰ ਐੱਫਏਟੀਐੱਫ ਵੀ ਏਪੀਜੀ ਦੇ ਫ਼ੈਸਲੇ ‘ਤੇ ਆਪਣੀ ਮੋਹਰ ਲਗਾ ਦਿੰਦੀ ਹੈ ਤਾਂ ਪਾਕਿਸਤਾਨ ਦਾ ਅਰਥਚਾਰਾ ਗਰਤ ‘ਚ ਚਲਾ ਜਾਵਗਾ। ਅੰਤਰਰਾਸ਼ਟਰੀ ਵਿੱਤੀ ਸੰਸਥਾਵਾਂ ਤੇ ਵਿਦੇਸ਼ੀ ਮੁਲਕ ਉਸ ਨੂੰ ਕਰਜ਼ ਦੇਣਾ ਬੰਦ ਕਰ ਦੇਣਗੀਆਂ।
ਦੱਸ ਦੇਈਏ ਹਾਲੇ ਕੁਝ ਦਿਨ ਪਹਿਲਾਂ ਹੀ ਇਸਲਾਮਾਬਾਦ ‘ਚ ਤਾਇਨਾਤ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈਐੱਮਐੱਫ) ਦੀ ਪ੍ਰਤੀਨਿਧੀ ਟੇਰੀਜ਼ਾ ਸਾਂਚੇਜ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਐੱਫਏਟੀਐੱਫ ਦੀ ਗ੍ਰੋਅ ਲਿਸਟ ਯਾਨੀ ਨਿਗਰਾਨੀ ਸੂਚੀ ਤੋਂ ਬਾਹਰ ਨਹੀਂ ਨਿਕਲਦਾ ਤਾਂ ਉਸ ਦਾ ਹਾਲੀਆ ਮਨਜ਼ੂਰ ਹੋਇਆ ਕਰਜ਼ ਖ਼ਤਰੇ ‘ਚ ਪੈ ਜਾਵੇਗਾ।