ਬਲੋਚਿਸਤਾਨ: ਪਾਕਿਸਤਾਨ ਦੇ ਬਲੋਚਿਸਤਾਨ ‘ਚ ਇਕ ਵਾਰ ਫਿਰ ਇਕ ਬੱਸ ‘ਤੇ ਅੱ.ਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਟਰਬਸ ਸ਼ਹਿਰ ‘ਚ ਹੋਇਆ, ਜਿੱਥੇ ਬਲੋਚਿਸਤਾਨ ਲਿਬਰੇਸ਼ਨ ਆਰਮੀ ਦੇ ਲੜਾਕਿਆਂ ਨੇ ਯਾਤਰੀਆਂ ਨਾਲ ਭਰੀ ਬੱਸ ‘ਤੇ ਬੰ.ਬ ਧਮਾਕਾ ਕਰ ਦਿੱਤਾ। ਇਸ ਧਮਾਕੇ ‘ਚ 4 ਲੋਕਾਂ ਦੀ ਮੌ.ਤ ਅਤੇ 32 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦਾ ਇੱਕ ਐਸਐਸਪੀ ਰੈਂਕ ਦਾ ਅਧਿਕਾਰੀ ਆਪਣੇ ਪਰਿਵਾਰ ਸਮੇਤ ਬੱਸ ਵਿੱਚ ਮੌਜੂਦ ਸੀ। ਅੱਤਵਾਦੀਆਂ ਨੇ ਐਸਐਸਪੀ ਨੂੰ ਨਿਸ਼ਾਨਾ ਬਣਾਉਣ ਲਈ ਬੱਸ ‘ਤੇ ਬੰ.ਬ ਨਾਲ ਹਮ.ਲਾ ਕੀਤਾ। ਜਿਸ ਵਿੱਚ ਪੁਲਿਸ ਅਧਿਕਾਰੀ ਅਤੇ ਉਸਦਾ ਪਰਿਵਾਰ ਵੀ ਜ਼ਖਮੀ ਹੋ ਗਿਆ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਹਮ.ਲੇ ਤੋਂ ਬਾਅਦ ਬੀਐਲਏ ਦੇ ਬੁਲਾਰੇ ਨੇ ਇੱਕ ਵੀਡੀਓ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਇੱਥੇ ਬੰਬ ਧਮਾਕੇ ਵਿੱਚ ਦੋ ਲੋਕਾਂ ਦੀ ਮੌ.ਤ ਹੋ ਗਈ ਸੀ।ਦੱਸ ਦੇਈਏ ਕਿ 21 ਦਸੰਬਰ ਨੂੰ ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਸੂਬੇ ‘ਚ ਫੌਜ ਦੀ ਇਕ ਚੌਕੀ ‘ਤੇ ਹਮ.ਲਾ ਕੀਤਾ ਸੀ। ਇਸ ਹਮਲੇ ਵਿੱਚ 16 ਪਾਕਿਸਤਾਨੀ ਸੈਨਿਕ ਮਾਰੇ ਗਏ ਸਨ। ਇਹ ਹਮਲਾ ਅਫਗਾਨਿਸਤਾਨ ਸਰਹੱਦ ਤੋਂ 40 ਕਿਲੋਮੀਟਰ ਦੂਰ ਮਾਕਿਨ ਵਿੱਚ ਹੋਇਆ। ਅੱਤਵਾਦੀਆਂ ਨੇ ਕਰੀਬ 2 ਘੰਟੇ ਤੱਕ ਆਰਮੀ ਪੋਸਟ ‘ਤੇ ਹਮਲਾ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।