ਰਾਜੌਰੀ ਜ਼ਿਲੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਢੇਰ

Prabhjot Kaur
1 Min Read

ਰਾਜੌਰੀ/ਜੰਮੂ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਫੌਜ ਨਾਲ ਜੁੜੇ ਅਧਿਕਾਰੀਆਂ ਵਲੋਂ ਇਸ ਸਬੰਧੀ ਜਾਣਕਾਰੀ ਮਿਲੀ ਹੈ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜੌਰੀ ਨੇੜ੍ਹੈ ਦਰਸਾਲ ਗੁਰਜਨ ਦੇ ਜੰਗਲੀ ਖੇਤਰ ‘ਚ ਸ਼ੱਕੀ ਗਤੀਵਿਧੀਆਂ ਦੇ ਮੱਦੇਨਜ਼ਰ ਫੌਜ ਅਤੇ ਪੁਲਿਸ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਕਾਰਵਾਈ ਮੁਕਾਬਲੇ ‘ਚ ਬਦਲ ਗਈ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਦੋਵਾਂ ਧਿਰਾਂ ਵਿਚਾਲੇ ਰਾਤ ਭਰ ਗੋਲੀਬਾਰੀ ਹੁੰਦੀ ਰਹੀ।

ਜੰਮੂ-ਕਸ਼ਮੀਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਕਾਬਲਾ ਹਾਲੇ ਵੀ ਜਾਰੀ ਹੈ ਅਤੇ ਇਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment