ਭਾਰੀ ਮਾਤਰਾ ‘ਚ ਹਥਿਆਰਾਂ ਸਮੇਤ ਅੱਤਵਾਦੀ ਗ੍ਰਿਫਤਾਰ ! ਵੱਡੀ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੀ ਰਚੀ ਜਾ ਸੀ ਸਾਜ਼ਿਸ਼?

TeamGlobalPunjab
1 Min Read

ਅੰਮ੍ਰਿਤਸਰ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਪੁਲਿਸ ਵੱਲੋਂ ਖਾਲਿਸਤਾਨ ਜਿੰਦਾਬਾਦ ਫੋਰਸ ਨਾਲ ਸਬੰਧਿਤ ਚਾਰ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਇਨ੍ਹਾਂ ਵਿਅਕਤੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਜਿਸ ਵਿੱਚ ਇਨ੍ਹਾਂ ਕੋਲੋਂ ਪੰਜ ਏਕੇ 47, ਪਿਸਤੌਲ, ਗ੍ਰੇਨੇਡ, ਰਾਈਫਲਾਂ ਅਤੇ ਸੈਟੇਲਾਈਟ ਫੋਨ ਬਰਾਮਦ ਕੀਤੇ ਗਏ ਹਨ। ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਅੰਤਰ ਰਾਸ਼ਟਰੀ ਏਜੰਸੀਆਂ ਨਾਲ ਹੈ ਜਿਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਕੇਸ ਨੂੰ ਐਨਆਈਏ ਸੌਂਪਣ ਦਾ ਫੈਂਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਤਰਨ ਤਾਰਨ ਦੇ ਚੋਹਲਾ ਸਾਹਿਬ ਤੋਂ ਇਨ੍ਹਾਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਇਨ੍ਹਾਂ ਕੋਲ ਇਹ ਹਥਿਆਰ ਡਰੋਨ ਦੀ ਮਦਦ ਨਾਲ ਭੇਜੇ ਜਾਂਦੇ ਸਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਲਵੰਤ ਸਿੰਘ ਬਾਬਾ, ਹਰਭਜਨ ਸਿੰਘ, ਆਕਾਸ਼ਦੀਪ ਸਿੰਘ, ਅਤੇ ਬਲਬੀਰ ਸਿੰਘ ਦੇ ਨਾਮ ਕਹੇ ਜਾ ਰਹੇ ਹਨ।

Share this Article
Leave a comment