ਜੰਮੂ ਡਿਵੀਜ਼ਨ ਦੇ ਕਠੂਆ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਫੌਜ ਦੀ ਇੱਕ ਗੱਡੀ ‘ਤੇ ਹਮਾ ਕੀਤਾ ਹੈ। ਭਾਰਤੀ ਫੌਜ ਵੱਲੋ ਵੀ ਅੱਤਵਾਦੀਆਂ ਖਿਲਾਫ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਜ਼ਿਲ੍ਹੇ ਦੀ ਬਿਲਵਾਰ ਤਹਿਸੀਲ ਦੇ ਮਛੇੜੀ ਇਲਾਕੇ ਦੇ ਪਿੰਡ ਬਦਨੋਟਾ ‘ਚ ਇਸ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ‘ਚ ਅੱਤਵਾਦੀਆਂ ਨੇ ਫੌਜ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ ਹੈ। ਫੌਜ ਦੀ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋਇਆ ਹੈ।
ਸੂਤਰਾਂ ਦੇ ਮੁਤਾਬਕ ਇਹ ਇੱਕ ਯੋਜਨਾਬੱਧ ਅੱਤਵਾਦੀ ਹਮਲਾ ਸੀ। ਜਿਸ ਦਾ ਭਾਰਤੀ ਫੌਜ ਇਸ ਦਾ ਜਵਾਬ ਦੇ ਰਹੀ ਹੈ। ਸੁਰੱਖਿਆ ਬਲਾਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਿਲਵਾਰ ਤਹਿਸੀਲ ਦਾ ਮਛੇੜੀ ਇਲਾਕਾ ਭਾਰਤੀ ਫੌਜ ਦੀ 9ਵੀਂ ਕੋਰ ਦੇ ਅਧੀਨ ਆਉਂਦਾ ਹੈ। ਅੱਤਵਾਦੀਆਂ ਦੀ ਗੋਲੀਬਾਰੀ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।