ਸ੍ਰੀਨਗਰ ‘ਚ 72 ਘੰਟਿਆਂ ਅੰਦਰ ਦੂਜਾ ਹਮਲਾ, ਅੱਤਵਾਦੀਆਂ ਨੇ ਪੁਲੀਸ ਨੂੰ ਬਣਾਇਆ ਨਿਸ਼ਾਨਾ

TeamGlobalPunjab
1 Min Read

ਜੰਮੂ-ਕਸ਼ਮੀਰ: ਸ੍ਰੀਨਗਰ ਦੇ ਬਾਰਜ਼ੁੱਲਾ ਜ਼ਿਲ੍ਹਾ ਇਲਾਕੇ ਵਿੱਚ ਅੱਤਵਾਦੀਆਂ ਨੇ ਪੁਲੀਸ ਦੀ ਟੀਮ ਤੇ ਹਮਲਾ ਕੀਤਾ ਹੈ। ਸੂਤਰਾਂ ਮੁਤਾਬਕ ਅੱਤਵਾਦੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਪੁਲੀਸ ਦੇ ਦੋ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਹਾਲਾਂਕਿ ਜਵਾਨਾਂ ਦੇ ਸ਼ਹੀਦ ਹੋਣ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਅੱਤਵਾਦੀਆਂ ਦੀ ਭਾਲ ਵਿੱਚ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਟੀਆਰਐੱਫ ਨੇ ਲਈ ਹੈ।

ਦੱਸਣਯੋਗ ਹੈ ਕਿ 72 ਘੰਟੇ ਦੇ ਅੰਦਰ ਅੱਤਵਾਦੀਆਂ ਨੇ ਸ੍ਰੀਨਗਰ ਵਿੱਚ ਦੂਜੀ ਵਾਰ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਵਿਦੇਸ਼ੀ ਡਿਪਲੋਮੈਟ ਦੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਦੇ ਪਹਿਲੇ ਦਿਨ ਸ਼ਹਿਰ ਦੇ ਸੋਨਵਾਰ ਖੇਤਰ ਵਿੱਚ ਹਮਲਾ ਕੀਤਾ ਗਿਆ ਸੀ। ਸੋਨਵਾਰ ਵਿੱਚ ਹੋਏ ਹਮਲੇ ਵਿੱਚ ਕ੍ਰਿਸ਼ਨਾ ਢਾਬਾ ਦਾ ਇੱਕ ਕਰਮਚਾਰੀ ਜ਼ਖ਼ਮੀ ਹੋਇਆ ਸੀ।

ਘਟਨਾ ਸਥਾਨ ਤੋਂ ਇੱਕ ਕਿਲੋਮੀਟਰ ਦੂਰ ਵਿਦੇਸ਼ੀ ਪ੍ਰਤੀਨਿਧੀ ਮੰਡਲ ਇੱਕ ਹੋਟਲ ਵਿੱਚ ਠਹਿਰਿਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਮੁਸਲਮਾਨ ਜਾਂਬਾਜ਼ ਫੋਰਸ ਨੇ ਲਈ ਸੀ।

- Advertisement -

Share this Article
Leave a comment