ਨਿਊਜ਼ ਡੈਸਕ: ਮੱਧ ਕਸ਼ਮੀਰ ਦੇ ਸ਼੍ਰੀਨਗਰ ਜ਼ਿਲੇ ਦੇ ਐਤਵਾਰ ਬਾਜ਼ਾਰ (Sunday Market) ‘ਚ ਗ੍ਰਨੇਡ ਧਮਾ.ਕਾ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਹਮਲੇ ‘ਚ 12 ਨਾਗਰਿਕ ਜ਼ਖਮੀ ਹੋਏ ਹਨ। ਪੁਲਿਸ ਮੁਤਾਬਕ ਅੱਤਵਾਦੀਆਂ ਨੇ ਸਿਰਫ਼ ਆਮ ਨਾਗਰਿਕਾਂ ਨੂੰ ਹੀ ਨਿਸ਼ਾਨਾ ਬਣਾਇਆ ਸੀ। ਬਾਜ਼ਾਰ ‘ਚ ਇਕੱਠੀ ਹੋਈ ਭੀੜ ‘ਤੇ ਗ੍ਰੇਨੇਡ ਸੁੱਟਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਸੂਤਰਾਂ ਮੁਤਾਬਕ ਗ੍ਰਨੇਡ ਟੂਰਿਜ਼ਮ ਰਿਸੈਪਸ਼ਨ ਸੈਂਟਰ (TRC) ਦੇ ਖੇਡ ਮੈਦਾਨ ਦੇ ਬਾਹਰ ਸੁੱਟਿਆ ਗਿਆ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਅੱਤਵਾਦੀਆਂ ਨੇ ਟੀਆਰਸੀ ਦੇ ਨੇੜੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਗ੍ਰਨੇਡ ਸੁੱਟਿਆ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ । ਅੱਤਵਾਦੀ ਕਿੱਥੋਂ ਆਏ, ਹਮਲੇ ਤੋਂ ਬਾਅਦ ਕਿੱਥੇ ਫਰਾਰ ਹੋ ਗਏ? ਪੁਲਿਸ ਅਤੇ ਫੌਜ ਇਸ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।
ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਤਾਂ ਜੋ ਹਮਲਾਵਰਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਹਮਲੇ ਸਬੰਧੀ ਹੋਰ ਜਾਣਕਾਰੀ ਹਾਸਿਲ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।