ਮੁੱਖ ਮੰਤਰੀ ਬਣਦੇ ਹੀ ਥਲਾਪਤੀ ਵਿਜੇ ਨੇ ਲਏ 3 ਵੱਡੇ ਫੈਸਲੇ; ਮੁਫ਼ਤ ਬਿਜਲੀ ਅਤੇ ਮਹਿਲਾ ਸੁਰੱਖਿਆ ਲਈ ਚੁੱਕੇ ਵੱਡੇ ਕਦਮ

Global Team
3 Min Read

ਚੇਨਈ : ਤਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਦਿਆਂ ਹੀ ਅਦਾਕਾਰ ਵਿਜੇ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਦੇ ਹੀ ਵਿਜੇ ਨੇ ਜਨਤਾ ਨਾਲ ਜੁੜੇ ਤਿੰਨ ਅਹਿਮ ਫੈਸਲਿਆਂ ‘ਤੇ ਦਸਤਖਤ ਕੀਤੇ।

ਇਨ੍ਹਾਂ ਵਿੱਚ 200 ਯੂਨਿਟ ਮੁਫ਼ਤ ਬਿਜਲੀ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਨਸ਼ਾ ਤਸਕਰੀ ‘ਤੇ ਰੋਕ ਲਗਾਉਣ ਲਈ ਸਪੈਸ਼ਲ ਟਾਸਕ ਫੋਰਸ (STF) ਦਾ ਗਠਨ ਕਰਨ ਦੇ ਫੈਸਲੇ ਸ਼ਾਮਲ ਹਨ। ਦੱਸ ਦੇਈਏ ਕਿ ਚੇਨਈ ਵਿੱਚ ਸਹੁੰ ਚੁੱਕ ਸਮਾਰੋਹ ਤੋਂ ਤੁਰੰਤ ਬਾਅਦ ਵਿਜੇ ਨੇ ਆਪਣੇ ਪਹਿਲੇ ਅਧਿਕਾਰਤ ਦਸਤਾਵੇਜ਼ਾਂ ‘ਤੇ ਹਸਤਾਖਰ ਕੀਤੇ ਹਨ।

ਦੱਸ ਦਈਏ ਕਿ TVK ਦੇ ਪ੍ਰਮੁੱਖ ਅਤੇ ਪ੍ਰਸਿੱਧ ਅਦਾਕਾਰ ਸੀ. ਜੋਸਫ ਵਿਜੇ ਨੇ ਰਾਜ ਦੇ 9ਵੇਂ ਮੁੱਖ ਮੰਤਰੀ ਵਜੋਂ ਅੱਜ ਹੀ ਸਹੁੰ ਚੁੱਕੀ ਹੈ। ਚੇਨਈ ਦੇ ਜਵਾਹਰ ਲਾਲ ਨਹਿਰੂ ਇੰਡੋਰ ਸਟੇਡੀਅਮ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਆਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਦੇ ਇਨ੍ਹਾਂ ਤਿੰਨ ਫੈਸਲਿਆਂ ਤੋਂ ਇਹ ਸੰਦੇਸ਼ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਫੋਕਸ ਜਨਤਾ ਨੂੰ ਰਾਹਤ ਦੇਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ‘ਤੇ ਹੈ। 200 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਨੂੰ ਮੱਧ ਵਰਗ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

ਸੀਐਮ ਵਿਜੇ ਨੇ ਔਰਤਾਂ ਵਿਰੁੱਧ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਅਤੇ ਅਜਿਹੇ ਮਾਮਲਿਆਂ ਵਿੱਚ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਉਣ ਲਈ ਇੱਕ ਵੱਖਰੀ ਸਪੈਸ਼ਲ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਵਿਜੇ ਦਾ ਮੰਨਣਾ ਹੈ ਕਿ ਇਸ ਨਾਲ ਔਰਤਾਂ ਵਿੱਚ ਸੁਰੱਖਿਆ ਨੂੰ ਲੈ ਕੇ ਵਿਸ਼ਵਾਸ ਵਧੇਗਾ।ਸੀਐਮ ਬਣਨ ਤੋਂ ਤੁਰੰਤ ਬਾਅਦ ਵਿਜੇ ਵੱਲੋਂ ਲਏ ਗਏ ਇਹ ਫੈਸਲੇ ਉਨ੍ਹਾਂ ਦੀਆਂ ਤਰਜੀਹਾਂ ਨੂੰ ਸਪੱਸ਼ਟ ਕਰਦੇ ਹਨ। ਇੱਕ ਪਾਸੇ ਜਿੱਥੇ ਉਨ੍ਹਾਂ ਨੇ ਜਨਤਾ ਨੂੰ ਰਾਹਤ ਦੇਣ ਦਾ ਯਤਨ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਕਾਨੂੰਨ-ਵਿਵਸਥਾ ਅਤੇ ਮਹਿਲਾ ਸੁਰੱਖਿਆ ਨੂੰ ਲੈ ਕੇ ਸਖ਼ਤ ਸੰਦੇਸ਼ ਦੇਣ ਦੀ ਕੋਸ਼ਿਸ਼ ਵੀ ਕੀਤੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment