ਨਵੀਂ ਦਿੱਲੀ :- ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਅੱਜ 100ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਧਰ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦਾ ਅੰਦੋਲਨ ਖਤਮ ਨਹੀਂ ਹੋਇਆ, ਬਲਕਿ ਉਹ ਹੋਰ ਮਜ਼ਬੂਤ ਹੋ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਉਦੋਂ ਤਕ ਅੰਦੋਲਨ ਜਾਰੀ ਰੱਖਣਗੇ ਜਦੋਂ ਤਕ ਜਦੋਂ ਤਕ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤੇ ਅਸੀਂ ਇੱਥੋਂ ਨਹੀਂ ਹਟਾਂਗੇ।
ਇਸਤੋਂ ਇਲਾਵਾ ਅੱਜ 6 ਮਾਰਚ ਨੂੰ ਦਿੱਲੀ ਨੂੰ ਚੁਫੇਰਿਉਂ ਘੇਰਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ ਤੇ ਕੁੰਡਲੀ-ਗਾਜ਼ੀਆਬਾਦ-ਪਲਵਲ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਜਾਮ ਕੀਤਾ ਜਾਵੇਗਾ। ਮੋਰਚੇ ਵੱਲੋਂ ਇਹ ਦਿਨ ‘ਕਾਲੇ ਦਿਵਸ’ ਵਜੋਂ ਮਨਾਇਆ ਜਾਵੇਗਾ।