ਧਰਨਿਆਂ ਵਾਲੀਆਂ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਸਬੰਧੀ 16 ਮੈਂਬਰੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਰਿਪੋਰਟ

Rajneet Kaur
2 Min Read

ਨਿਊਜ਼ ਡੈਸਕ: ਧਰਨਿਆਂ,ਮੁਜ਼ਾਹਾਰਿਆਂ ਅਤੇ ਕਬਜੇ ਵਾਲੀਆਂ ਥਾਂਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ 16 ਮੈਂਬਰੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ  16 ਮੈਂਬਰੀ ਸਬ ਕਮੇਟੀ ਦੇ ਕੋ-ਆਰਡੀਨੇਟਰ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ। ਉਨ੍ਹਾਂ ਕਿਹਾ ਕਿ ਬੀਤੀ 6 ਮਾਰਚ ਨੂੰ ਤਖਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪਣ ਲਈ ਉਹਨਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ।

ਦੱਸ ਦਈਏ ਕਿ 16 ਮੈਂਬਰੀ ਕਮੇਟੀ ਨੇ ਆਪਣੇ ਵਿਚਾਰ ਲਿਖਤੀ ਰੂਪ ‘ਚ ਦਿੱਤੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਕਰਨ ਤੋਂ ਬਾਅਦ ਧਰਨਿਆਂ-ਮੁਜਾਹਰਿਆਂ, ਕਬਜਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਅਤੇ ਨਿੱਜੀ ਹਿੱਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਕੋਈ ਆਦੇਸ਼ ਜਾਰੀ ਕਰਨਗੇ।ਫਿਲਹਾਲ ਇਸ ਫੈਸਲੇ ’ਤੇ ਸਮੁੱਚੇ ਸਿੱਖ ਪੰਥ ਦੀਆਂ ਨਜ਼ਰਾਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment