ਨਿਊਜ਼ ਡੈਸਕ: ਪਟਿਆਲਾ ਪੁਲਿਸ ਨੇ ਅਕਤੂਬਰ 2023 ਵਿੱਚ ਮੋਗਾ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਉਸਦੇ ਸਾਥੀ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧ ਰਖਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ, 10 ਕਾਰਤੂਸ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ SSP ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ 2 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਸੰਦੀਪ ਸਿੰਘ ਉਰਫ ਸ਼ੀਪਾ (23) ਤੇ ਬੇਅੰਤ ਸਿੰਘ (19) ਸਾਲ ਵਜੋਂ ਹੋਈ ਹੈ। ਇਹ ਦੋਵੇਂ ਸ਼ੂਟਰ ਲਾਰੈਂਸ ਦੇ ਕਰੀਬੀ ਸਾਥੀ ਜੱਗਾ ਧੂਰਕੋਟ ਦੇ ਸ਼ੂਟਰ ਹਨ। ਸ਼ੂਟਰਾਂ ਨੇ ਹੀ 23 ਅਕਤੂਬਰ ਨੂੰ ਮੋਗਾ ਵਿਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਉਰਫ ਬਿੰਦੂ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਲਈ ਦੋਵੇਂ ਹੀ ਵਾਂਟੇਡ ਚੱਲ ਰਹੇ ਸਨ। ਸੰਦੀਪ ਖਿਲਾਫ ਪਹਿਲਾਂ ਤੋਂ ਹੀ ਪਟਿਆਲਾ ਵਿਚ ਤਿੰਨ ਐੱਫਆਈਆਰ ਦਰਜ ਹਨ। ਜਦੋਂ ਕਿ ਬੇਅੰਤ ਸਿੰਘ ਨੇ ਪਹਿਲੀ ਵਾਰਦਾਤ ਮੋਗਾ ਫਾਇਰਿੰਗ ਕੇਸ ਵਾਲੀ ਕੀਤੀ ਸੀ।
ਦੱਸ ਦੇਈਏ ਕਿ ਸੰਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਵਲ ਲਾਈਨ ਅਤੇ ਥਾਣਾ ਅਨਾਜ ਮੰਡੀ ਵਿੱਚ ਲੜਾਈ-ਝਗੜੇ ਦੇ ਤਿੰਨ ਕੇਸ ਦਰਜ ਹਨ। ਗੈਂਗਸਟਰ ਜੱਗਾ ਇਸ ਸਮੇਂ ਭਗੌੜਾ ਹੈ ਅਤੇ ਉਸ ਵਿਰੁੱਧ ਕਤਲ, ਹਥਿਆਰ ਐਕਟ ਅਤੇ ਲੁੱਟ-ਖੋਹ ਦੇ ਅੱਠ ਕੇਸ ਦਰਜ ਹਨ। ਪੁਲਿਸ ਅਨੁਸਾਰ ਮੁਲਜ਼ਮ ਸੰਦੀਪ ਸਿੰਘ ਅਤੇ ਬੇਅੰਤ ਸਿੰਘ ਲਾਰੈਂਸ ਬਿਸ਼ਨੋਈ ਗਰੋਹ ਨੂੰ ਹਥਿਆਰ ਵੀ ਸਪਲਾਈ ਕਰਦੇ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।