ਮਹਾਰਾਸ਼ਟਰ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਡਿਜ਼ਾਈਨਰ ਅਨਿਕਸ਼ਾ ਜੈਸਿੰਘਾਨੀ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਕਸ਼ਾ ਨੂੰ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੀ ਪੇਸ਼ਕਸ਼ ਕਰਨ ਅਤੇ ਉਸ ਤੋਂ 10 ਕਰੋੜ ਰੁਪਏ ਦੀ ਵਸੂਲੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਵਧੀਕ ਸੈਸ਼ਨ ਜੱਜ ਡੀਡੀ ਅਲਮਾਲੇ ਨੇ ਅਨਿਕਸ਼ਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਅਮ੍ਰਿਤਾ ਫੜਨਵੀਸ ਦੀ ਸ਼ਿਕਾਇਤ ‘ਤੇ 20 ਫਰਵਰੀ ਨੂੰ ਦੱਖਣੀ ਮੁੰਬਈ ਦੇ ਮਾਲਾਬਾਰ ਹਿੱਲ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਅਨਿਕਸ਼ਾ ਨੂੰ 16 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਮੁਤਾਬਕ ਡਿਜ਼ਾਈਨਰ ਦਾ ਦੋਸ਼ ਹੈ ਕਿ ਅਨਿਕਸ਼ਾ ਨੇ ਉਸ ਤੋਂ 10 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਅਨਿਕਸ਼ਾ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।