ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਹਦਾਇਤਾਂ ਜਾਰੀ, ਐਪਰਨ ਹੋਵੇਗਾ ਉਨ੍ਹਾਂ ਦੀ ਪਹਿਚਾਣ : ਡਾ. ਬਲਜੀਤ ਕੌਰ

Rajneet Kaur
1 Min Read
ਚੰਡੀਗੜ੍ਹ:  ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ  ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ  ਅਤੇ  ਅਸਮਾਨੀ ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਲਗਾਉਣਗੇ।
 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਲਈ ਗੁਲਾਬੀ (ਬੇਬੀ ਪਿੰਕ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਅਤੇ ਹੈਲਪਰਾਂ ਲਈ ਅਸਮਾਨੀ (ਸਕਾਈ ਬਲਿਯੂ ਐਪਰਨ) ਸਮੇਤ ਲਾਲ ਰੰਗ ਦਾ ਆਈ.ਸੀ.ਡੀ.ਐਸ.ਲੋਗੋ  ਲਗਾਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਸਾਨੀ ਨਾਲ ਪਹਿਚਾਣ ਹੋ ਸਕੇਗੀ, ਇਸ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਹੋਰ ਨਿਖਾਰ ਆਵੇਗਾ।

Share this Article
Leave a comment