ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਿਲ ਹੋਣ ਤੇ ਜਤਾਈ ਖੁਸ਼ੀ

Rajneet Kaur
2 Min Read

ਚੰਡੀਗੜ੍ਹ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਿਲ ਕਰਨ ਲਈ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ  ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ। ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਿਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।

ਜਸਵੰਤ ਸਿੰਘ ਗੋਗਾ ਨੇ ਇਸ ਇਤਿਹਾਸਕ ਪ੍ਰਾਪਤੀ ਤੇ ਦੁਨੀਆ ਭਰ ਦੇ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਇਹ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਕੀਤੇ ਜਾ ਰਹੇ ਨਿਰੰਤਰ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ।

 

- Advertisement -

Share this Article
Leave a comment