ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਪੰਚਾਇਤੀ ਚੋਣਾਂ ਦੌਰਾਨ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਪਿੰਡ ਵਿੱਚ ਕੁਝ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪਿੰਡ ਵਾਸੀਆਂ ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਪਿੰਡ ਵਾਸੀਆਂ ਨੇ ਇਸ ਸਬੰਧੀ ਪੁਲਿਸ ਤੇ ਪ੍ਰਸ਼ਾਸਨ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਹੈ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ : ਪਿੰਡ ਵਾਸੀਆਂ ਨੇ ਅਜੇ ਤੱਕ ਵੋਟਿੰਗ ਸ਼ੁਰੂ ਨਹੀਂ ਹੋਣ ਦਿੱਤੀ, ਬੈਠੇ ਧਰਨੇ ‘ਤੇ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।