ਨਿਊਜ਼ ਡੈਸਕ: ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਇਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਹੋਇਆ ਹੈ। ਸੰਧੂ ਦੇ ਸ਼ੋਅ ‘ਚ ਆਏ ਇੱਕ ਫੈਨ ਨੇ ਸਟੇਜ ’ਤੇ ਚੜ੍ਹ ਕੇ ਸੰਧੂ ਦਾ ਗਲਾ ਫੜ ਲਿਆ।
ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ ਇਕ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤੜਥੱਲੀ ਮਚਾ ਦਿੱਤੀ ਹੈ। ਹਾਲਾਂਕਿ ਮੌਕੇ ‘ਤੇ ਮੌਜੂਦ ਸੰਧੂ ਦੇ ਸੁਰੱਖਿਆ ਗਾਰਡ ਅਤੇ ਪੁਲਿਸ ਨੇ ਕਿਸੇ ਤਰ੍ਹਾਂ ਨੌਜਵਾਨ ਨੂੰ ਫੜ ਕੇ ਸਟੇਜ ਤੋਂ ਹੇਠਾਂ ਉਤਾਰਿਆ। ਬਾਅਦ ‘ਚ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਗੈਰੀ ਸੰਧੂ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ ‘ਤੇ ਹਨ।
ਫਿਲਹਾਲ ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।