ਪੰਜਾਬ ਵਿਧਾਨ ਸਭਾ ਨੂੰ ਕਾਗਜ਼ ਮੁਕਤ ਕਰਨ ਦੀ ਸ਼ੁਰੂਆਤ

Global Team
2 Min Read

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣਗੇ। ਉਨ੍ਹਾਂ ਵੱਲੋਂ ਇਹ ਫੈਸਲਾ ਆਧੁਨਿਕ ਤਕਨਾਲੋਜੀ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਕੀਤਾ ਗਿਆ। ਉਨ੍ਹਾਂ ਨੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦੀ ਸ਼ੁਰੂਆਤ ਤੋਂ ਬਾਅਦ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਦਮ ਜਿੱਥੇ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧਾਏਗਾ, ਉੱਥੇ ਜਵਾਬਦੇਹੀ ਵੀ ਤੈਅ ਕਰੇਗਾ।

ਪੰਜਾਬ ਦੀ ਵਿਧਾਨ ਸਭਾ ਦੇਸ਼ ਦੀ ਪਹਿਲੀ ਅਜਿਹੀ ਵਿਧਾਨ ਸਭਾ ਹੈ ਜਿਸ ਨੇ ਦੇਸ਼ ਵਿੱਚ ਵੱਖ-ਵੱਖ ਐਪਲੀਕੇਸ਼ਨਾਂ ਦੀ ਸ਼ੁਰੂਆਤ ਕਰਕੇ ਅਤਿ-ਆਧੁਨਿਕ ਪ੍ਰਣਾਲੀ ਲਾਗੂ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਣਾਲੀ ਵਿਧਾਨ ਸਭਾ ਦੇ ਕੰਮਕਾਜ ਨੂੰ ਸੁਚਾਰੂ ਅਤੇ ਤੇਜ਼ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਵਿਧਾਨ ਸਭਾ ਸਦਨ ਦੀ ਕਾਰਵਾਈ ਨੂੰ ਲਾਈਵ ਕਰਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਤਾਂ ਕਿ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ। ਪਰ ਕੀ ਇਸ ਦਾ ਫਾਇਦਾ ਆਮ ਜਨਤਾ ਨੂੰ ਮਿਲੇਗਾ? ਇਹ ਦੇਖਣ ਵਾਲੀ ਗੱਲ ਹੋਵੇਗੀ।

ਮਾਨ ਨੇ ਕਿਹਾ ਕਿ ਹੁਣ ਵਿਧਾਨ ਸਭਾ ਦਾ ਕੰਮਕਾਜ ਪੂਰੀ ਤਰ੍ਹਾਂ ਕਾਗਜ਼-ਰਹਿਤ ਹੋ ਜਾਵੇਗਾ। ਨੇਵਾ ਪ੍ਰਾਜੈਕਟ ਤਹਿਤ ਵੱਖ-ਵੱਖ ਫੈਸਲਿਆਂ ਅਤੇ ਦਸਤਾਵੇਜ਼ਾਂ ਦੀ ਸਥਿਤੀ ਦਾ ਪਤਾ ਲਾਉਣਾ ਅਤੇ ਜਾਣਕਾਰੀ ਸਾਂਝੀ ਕਰਨਾ ਆਸਾਨ ਹੋਵੇਗਾ ਜਿਸ ਨਾਲ ਪਾਰਦਰਸ਼ਤਾ ਵਧੇਗੀ। ਇਸ ਐਪਲੀਕੇਸ਼ਨ ਰਾਹੀਂ ਸਦਨ ਵਿੱਚ ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਸ ਐਪਲੀਕੇਸ਼ਨ ਰਾਹੀਂ ਜਾਣਕਾਰੀ ਹਾਸਲ ਕਰ ਸਕਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਚੈਨਲ ਨੂੰ ਸ਼ੁਰੂ ਕਰਨ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਚੈਨਲ ਦਾ ਹਿੱਸਾ ਬਣ ਸਕਦੇ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment