ਭਗਵਦ ਗੀਤਾ ਨੂੰ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇਗਾ: ਸੀਐਮ ਬੋਮਈ

TeamGlobalPunjab
2 Min Read

ਕਰਨਾਟਕ: ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸ਼ਨੀਵਾਰ ਨੂੰ ਕਿਹਾ ਕਿ ‘ਭਗਵਦ ਗੀਤਾ’ ਨੈਤਿਕ ਕਦਰਾਂ-ਕੀਮਤਾਂ ਨੂੰ ਸਿਖਾਉਂਦੀ ਹੈ ਅਤੇ ਇਸ ਨੂੰ ਸਕੂਲੀ ਸਿੱਖਿਆ ਦੇ ਪਾਠਕ੍ਰਮ ‘ਚ ਸ਼ਾਮਲ ਕਰਨ ਦਾ ਫੈਸਲਾ ਚਰਚਾ ਤੋਂ ਬਾਅਦ ਲਿਆ ਜਾਵੇਗਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਵਾਲੇ ਗੁਜਰਾਤ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਭਗਵਦ ਗੀਤਾ ਅਕਾਦਮਿਕ ਸਾਲ 2022-23 ਤੋਂ ਰਾਜ ਵਿੱਚ 6ਵੀਂ ਤੋਂ 12ਵੀਂ ਜਮਾਤ ਲਈ ਸਕੂਲੀ ਪਾਠਕ੍ਰਮ ਦਾ ਹਿੱਸਾ ਹੋਵੇਗੀ।

ਸਰਕਾਰ ਵੱਲੋਂ ਸਕੂਲੀ ਪਾਠਕ੍ਰਮ ਵਿੱਚ ਭਗਵਦ ਗੀਤਾ ਨੂੰ ਸ਼ਾਮਲ ਕੀਤੇ ਜਾਣ ਦੇ ਸਵਾਲ ਦੇ ਜਵਾਬ ਵਿੱਚ ਬੋਮਈ ਨੇ ਕਿਹਾ, “ਇਹ ਗੁਜਰਾਤ ਵਿੱਚ ਕੀਤਾ ਗਿਆ ਹੈ ਅਤੇ ਸਾਡੇ ਮੰਤਰੀ ਦਾ ਕਹਿਣਾ ਹੈ ਕਿ ਉਹ ਇਸ ‘ਤੇ ਚਰਚਾ ਕਰਨਗੇ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਬਾਅਦ ਹੀ ਹੋਰ ਵੇਰਵਿਆਂ ਦਾ ਖੁਲਾਸਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ NEP ਆਧੁਨਿਕ ਤੇ ਪ੍ਰਾਚੀਨ ਸੰਸਕ੍ਰਿਤੀ,ਰਵਾਇਤਾਂ ਤੇ ਗਿਆਨ ਪ੍ਰਣਾਲੀ ਨੂੰ ਸ਼ਾਮਲ ਕਰਨ ਦੀ ਹਮਾਇਤ ਕਰਦੀ ਹੈ, ਤਾਂਕਿ ਵਿਦਿਆਰਥੀ ਭਾਰਤ ਦੀ ਖੁਸ਼ਹਾਲ ਤੇ ਵੰਨ-ਸੁਵੰਨੀ ਸੰਸਕ੍ਰਿਤੀ ‘ਤੇ ਮਾਣ ਕਰ ਸਕਣ।

- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment