ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

Rajneet Kaur
1 Min Read

ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਦੂਜੀ ਸੂਚੀ ਵਿੱਚ 72 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ‘ਚ ਨਿਤਿਨ ਗਡਕਰੀ, ਮਨੋਹਰ ਲਾਲ ਖੱਟਰ, ਅਨੁਰਾਗ ਠਾਕੁਰ ਸਮੇਤ ਕਈ ਦਿੱਗਜ ਨੇਤਾਵਾਂ ਦੇ ਨਾਂ ਸ਼ਾਮਿਲ ਹਨ। ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ 11 ਰਾਜਾਂ ਦੇ 72 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਇਸ ਤੋਂ ਪਹਿਲਾਂ 2 ਮਾਰਚ ਨੂੰ ਪਾਰਟੀ ਨੇ 16 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦਿੱਲੀ ‘ਚ ਪਾਰਟੀ ਨੇ ਹੈਰਾਨੀਜਨਕ ਤੌਰ ‘ਤੇ ਪੁਰਾਣੇ ਉਮੀਦਵਾਰਾਂ ‘ਚੋਂ ਸਿਰਫ ਮਨੋਜ ਤਿਵਾੜੀ ਨੂੰ ਹੀ ਦੁਹਰਾਇਆ ਹੈ। ਇਸ ਤੋਂ ਇਲਾਵਾ ਦਿੱਲੀ ਦੇ ਸਾਰੇ ਚਿਹਰੇ ਬਦਲ ਗਏ ਹਨ। ਦਸ ਦਈਏ ਕਿ ਭਾਜਪਾ ਦੀ ਦੂਜੀ ਸੂਚੀ ਵਿੱਚ 72 ਉਮੀਦਵਾਰਾਂ ਵਿੱਚੋਂ ਇੱਕ ਵੀ ਮੁਸਲਮਾਨ ਉਮੀਦਵਾਰ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment