ਕੋਟਕਪੂਰਾ : ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਅਣਪਛਾਤੇ ਵਿਅਕਤੀਆਂ ਵੱਲੋਂ ਸਵੀਟ ਸਮਿੱਥ ਹੱਤਿਆ ਕਰ ਦਿੱਤੀ ਗਈ ਸੀ ਲਗਾਤਾਰ ਉਸ ਤੋਂ ਬਾਅਦ ਪੰਜਾਬ ਦਾ ਸਿਆਸੀ ਪਾਰਾ ਉਤਾਂਹ ਨੂੰ ਜਾਂਦਾ ਦਿਖਾਈ ਦੇ ਰਿਹਾ ਹੈ ਸਿਆਸੀ ਮਾਹੌਲ ਲਗਾਤਾਰ ਭਖਿਆ ਹੋਇਆ ਹੈ ਇਸੇ ਦਰਮਿਆਨ ਪਰਦੀਪ ਸਿੰਘ ਦਾ ਫਿਲਹਾਲ ਸਸਕਾਰ ਕਰਨ ਤੋਂ ਪਰਿਵਾਰ ਨੇ ਇਨਕਾਰ ਕਰ ਦਿੱਤਾ ਹੈ। ਹੁਣ ਸਸਕਾਰ ਕਦੋਂ ਹੋਵੇਗਾ ਇਸ ਬਾਰੇ ਭਾਵੇਂ ਕੁਝ ਕਹਿਣਾ ਮੁਸ਼ਕਲ ਹੈ ਪਰ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਕੋਟਕਪੂਰਾ ਦੇ ਡੇਰਾ ਸਿਰਸਾ ਦੇ ਨਾਮ ਚਰਚਾ ਘਰ ਵਿੱਚ ਰੱਖਿਆ ਗਿਆ ਹੈ।
ਇੱਥੇ ਵੱਡੀ ਗਿਣਤੀ ਚ ਡੇਰਾ ਸਿਰਸਾ ਦੇ ਪੈਰੋਕਾਰ ਪਹੁੰਚ ਰਹੇ ਹਨ ਅਤੇ ਪਰਿਵਾਰ ਵੀ ਇੱਥੇ ਹੀ ਮੌਜੂਦ ਹੈ । ਉੱਧਰ ਦੂਜੇ ਪਾਸੇ ਲਗਾਤਾਰ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ਜਿਹੜੀ ਕਿ ਪ੍ਰਦੀਪ ਸਿੰਘ ਦੇ ਕਤਲ ਸਮੇਂ ਵਰਤੇ ਗਏ ਸੀ। ਇਹ ਮੋਟਰਸਾਈਕਲ ਵੀ ਚੋਰੀ ਦੇ ਦੱਸੇ ਜਾ ਰਹੇ ਹਨ।
ਉਧਰ ਦੂਜੇ ਪਾਸੇ ਸਿਆਸੀ ਪਾਰਟੀਆਂ ਦੇ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ ਬਿਆਨਬਾਜ਼ੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਜਾ ਰਹੀ ਹੈ
ਅੱਜ ਮੁੱਖਮੰਤਰੀ ਭਗਵੰਤ ਮਾਨ ਹੁਰਾਂ ਵੱਲੋਂ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ ਅਤੇ ਇਸ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਜਿਥੇ ਚਿੰਤਾ ਪ੍ਰਗਟ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ