ਵਿਆਹ ‘ਚ ਵਿਦਾਈ ਸਮੇਂ ਲਾੜੀ ਨੂੰ ਲੱਗੀ ਗੋ.ਲੀ, ਨਿੱਜੀ ਹਸਪਤਾਲ ‘ਚ ਦਾਖਲ, ਹਾਲਤ ਗੰਭੀਰ

Global Team
2 Min Read

ਫ਼ਿਰੋਜ਼ਪੁਰ :  ਫਿਰੋਜ਼ਪੁਰ ਤੋਂ ਬਹੁਤ ਹੀ ਦੁਖਦਾਈਕ ਖਬਰ ਨਿਕਲਕੇ ਸਾਹਮਣੇ ਆਈ ਹੈ।  ਮਿਲੀ ਜਾਣਕਾਰੀ ਅਨੁਸਾਰ ਕੁੜੀ ਦੀ ਵਿਦਾਈ ਸਮੇਂ ਅਣਸੁਖਾਵੀਂ ਘਟਨਾ ਵਾਪਰ ਗਈ। ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਜਦੋਂ ਲੜਕੀ ਦੀ ਵਿਆਹ ਤੋਂ ਬਾਅਦ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋ.ਲੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ ‘ਤੇ ਵੱਜ ਕੇ ਨਿਕਲ ਗਈ। ਇਸ ਦੌਰਾਨ ਲਾੜੀ ਨੂੰ ਜ਼.ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਇਹ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋਣ ਵਾਲੀ ਸੀ ਤਾਂ ਮੌਕੇ ‘ਤੇ ਕਿਸੇ ਨੇ ਗੋਲੀ ਚਲਾ ਦਿੱਤੀ, ਜੋ ਲਾੜੀ ਨੂੰ ਲੱਗ ਗਈ। ਦੁਲਹਣ ਦੇ ਰੂਪ ਵਿੱਚ ਤਿਆਰ ਲਾੜੀ ਤੁਰੰਤ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਪੁਲਿਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਗੋਲੀ ਕਿਸ ਨੇ ਚਲਾਈ।

ਉਥੇ ਹੀ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment