ਨਸ਼ਾ ਵੇਚ ਕੇ ਭੈਣ ਭਰਾ ਨੇ ਬਣਾਇਆ ਆਲੀਸ਼ਾਨ ਘਰ, ਪੁਲਿਸ ਨੇ ਬੁਲਡੋਜ਼ਰ ਨਾਲ ਢਾਹਿਆ

Global Team
2 Min Read

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਅੰਮ੍ਰਿਤਸਰ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਬੀ-ਡਵੀਜ਼ਨ ਦੀ ਹਦੂਦ ਅੰਦਰ ਪੈਂਦੇ ਸੁਲਤਾਨਵਿੰਡ ਰੋਡ ‘ਤੇ ਸਥਿਤ ਮੰਦਰਾਂਵਾਲਾ ਬਾਜ਼ਾਰ ‘ਚ ਨਸ਼ਾ ਤਸਕਰੀ ਦੇ ਕਾਲੇ ਧਨ ਤੋਂ ਬਣੀ ਨਾਜਾਇਜ਼ ਜਾਇਦਾਦ ਨੂੰ ਨਗਰ ਨਿਗਮ ਨੇ ਪੁਲਿਸ ਦੀ ਮਦਦ ਨਾਲ ਢਾਹ ਦਿੱਤਾ ਹੈ।ਇਸ ਕਾਰਵਾਈ ਦੌਰਾਨ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।

ਸੁਲਤਾਨਵਿੰਡ ਰੋਡ ‘ਤੇ ਸਥਿਤ ਮੰਡੀਵਾਲਾ ਬਾਜ਼ਾਰ ‘ਚ ਨਸ਼ਾ ਤਸਕਰ ਭਰਾ-ਭੈਣ ਦੇ ਆਲੀਸ਼ਾਨ ਘਰ ‘ਤੇ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਦੀ ਇਹ ਨਾਜਾਇਜ਼ ਜਾਇਦਾਦ ਸੀ, ਜੋ ਉਨ੍ਹਾਂ ਨੇ ਨਸ਼ਾ ਵੇਚ ਕੇ ਕਮਾਏ ਕਾਲੇ ਧਨ ਤੋਂ ਬਣਾਈ ਸੀ। ਮੁਲਜ਼ਮਾਂ ਦੀ ਇਮਾਰਤ ਨੂੰ ਬੁਲਡੋਜ਼ਰ ਦੀ ਵਰਤੋਂ ਕਰਕੇ ਢਾਹ ਦਿੱਤਾ ਗਿਆ। ਇਹ ਕਾਰਵਾਈ ਪੁਲਿਸ  ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਕੀਤੀ ਗਈ ਹੈ।

ਥਾਣਾ ਬੀ ਡਿਵੀਜ਼ਨ ਦੇ ਖੇਤਰ ਵਿੱਚ ਢਾਹੀ ਗਈ ਜਾਇਦਾਦ ਅਨਮੋਲ (34), ਸੋਨੀਆ (24) ਅਤੇ ਗਗਨਦੀਪ ਸਿੰਘ ਉਰਫ਼ ਗੋਰਾ (25) ਵਾਸੀ ਸ਼ਹੀਦ ਊਧਮ ਸਿੰਘ ਨਗਰ ਦੀ ਦੱਸੀ ਜਾਂਦੀ ਹੈ। ਪੁਲਿਸ ਮੁਤਾਬਕ ਤਿੰਨੋਂ ਭੈਣ-ਭਰਾ ਹਨ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਦੋ ਕੇਸ ਦਰਜ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਜਾਇਦਾਦ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨਾਲ ਬਣਾਈ ਗਈ ਸੀ। ਨਗਰ ਨਿਗਮ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਇਮਾਰਤ ਨੂੰ ਢਾਹ ਦਿੱਤਾ ਹੈ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਰਿਹਾ। ਅਧਿਕਾਰੀਆਂ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਗੈਰ-ਕਾਨੂੰਨੀ ਜਾਇਦਾਦਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment