ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਮਿਲੀ ਰਾਜਪਾਲ ਦੀ ਮਨਜ਼ੂਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਬਜਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜਟ ਇਜਲਾਸ 3 ਮਾਰਚ ਨੂੰ ਹੋਵੇਗਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਰਾਜਪਾਲ ਵੱਲੋਂ ਪ੍ਰਵਾਨਗੀ ਨਾ ਮਿਲਣ ’ਤੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ। ਹੁਣ ਸੁਪਰੀਮ ਕੋਰਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਨੂੰ ਲੈ ਕੇ ਫੈਸਲਾ ਦੇ ਦਿੱਤਾ ਗਿਆ।

ਦਸ ਦਈਏ ਕਿ ਰਾਜਪਾਲ ਨੇ 23 ਫਰਵਰੀ ਨੂੰ ਮੁੱਖ ਮੰਤਰੀ ਨੂੰ ਚਿੱਠੀ ਲਿਖ ਕਾਨੂੰਨੀ ਰਾਇ ਲੈਣ ਤੋਂ ਬਾਅਦ ਮਨਜ਼ੂਰੀ ਲਈ ਸੋਚਣ ਦੀ ਗੱਲ ਆਖੀ ਸੀ।  ਮੁੱਖ ਮੰਤਰੀ ਦੇ 13 ਫਰਵਰੀ ਅਤੇ 14 ਫਰਵਰੀ ਨੂੰ ਕੀਤੇ ਗਏ ਟਵੀਟ, ਜਿਨ੍ਹਾਂ ‘ਚ ਰਾਜਪਾਲ ਦੇ ਅਹੁਦੇ ‘ਤੇ ਟਿਪਣੀ ਕੀਤੀ ਗਈ ਸੀ, ਰਾਜਪਾਲ ਉਸ ਤੋਂ ਕਾਫ਼ੀ ਨਾਰਾਜ਼ ਸਨ। ਰਾਜਪਾਲ ਦਾ ਕਹਿਣਾ ਸੀ ਕਿ ਸੀਐਮ ਮਾਨ ਦਾ ਟਵੀਟ ਅਤੇ ਪੱਤਰ ਨਾ ਸਿਰਫ਼ ਸਪੱਸ਼ਟ ਤੌਰ ‘ਤੇ ਗੈਰ-ਸੰਵਿਧਾਨਕ ਸੀ, ਸਗੋਂ ਬੇਹੱਦ ਅਪਮਾਨਜਨਕ ਵੀ ਸੀ। ਇਸ ਲਈ ਬਜਟ ਸੈਸ਼ਨ ਬਾਰੇ ਅੰਤਿਮ ਫੈਸਲਾ ਕਾਨੂੰਨੀ ਸਲਾਹ ਤੋਂ ਬਾਅਦ ਲਿਆ ਜਾਵੇਗਾ।

ਜਿਸ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਹੱਕ ਵਿਚ ਫੈਸਲਾ ਸੁਣਾਉਂਦਿਆਂ, ਬਜਟ ਇਜਲਾਸ ਨੂੰ ਸਰਕਾਰ ਦੇ ਮੁਤਾਬਕ 3 ਮਾਰਚ ਨੂੰ ਸੱਦਣ ਦੀ ਮਨਜ਼ੂਰੀ ਦੇ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment