ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਫਰਵਰੀ ਦੇ ਆਖ਼ਰੀ ਹਫ਼ਤੇ ਹੋਵੇਗਾ ਸ਼ੁਰੂ

Rajneet Kaur
2 Min Read

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਫਰਵਰੀ ਦੇ ਆਖ਼ਰੀ ਹਫ਼ਤੇ ਸ਼ੁਰੂ ਹੋਣ ਦਾ ਅਨੁਮਾਨ ਹੈ। । ਇਹ ਸੈਸ਼ਨ 26 ਜਾਂ 27 ਫਰਵਰੀ ਨੂੰ ਸ਼ੁਰੂ ਹੋ ਸਕਦਾ ਹੈ ਕਿਉਂਕਿ ਮਾਰਚ ਦੇ ਸ਼ੁਰੂ ਵਿਚ ਲੋਕ ਸਭਾ ਚੋਣਾਂ ਕਰ ਕੇ ਚੋਣ ਜ਼ਾਬਤਾ ਲੱਗ ਸਕਦਾ ਹੈ।

ਦੱਸਿਆ ਜਾਂਦਾ ਹੈ ਕਿ ਮੰਗਲਵਾਰ ਜਾਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਜ਼ਾਰਤ ਦੀ ਮੀਟਿੰਗ ਬੁਲਾ ਕੇ ਸੈਸ਼ਨ ਬੁਲਾਉਣ ਦੇ ਪ੍ਰਸਤਾਵ ’ਤੇ ਰਸਮੀ ਮੋਹਰ ਲਾ ਸਕਦੇ ਹਨ। ਗੁਆਂਢੀ ਸੂਬੇ ਹਰਿਆਣਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਜਦੋਂਕਿ ਹਿਮਾਚਲ ਪ੍ਰਦੇਸ਼ ਵਿਚ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਫਿਲਹਾਲ ਜੇ ਗੱਲ ਕੀਤੀ ਜਾਵੇ ਤਾਂ ਸਰਕਾਰ ਅਜੇ ਕਿਸਾਨਾਂ ਦਾ ਮਸਲਾ ਕੇਂਦਰ ਨਾਲ ਸੁਲਝਾਉਣ ਵਿਚ ਲੱਗੀ ਹੋਈ ਹੈ।

ਵਿਧਾਨ ਸਭਾ ਦੇ ਸੂਤਰਾਂ ਅਨੁਸਾਰ ਜੇਕਰ ਸੈਸ਼ਨ 26 ਨੂੰ ਸ਼ੁਰੂ ਹੁੰਦਾ ਹੈ ਤਾਂ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸਦਨ ’ਚ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਬੈਠਕ ਉਠਾ ਦਿੱਤੀ ਜਾਵੇਗੀ। ਜੇਕਰ 27 ਨੂੰ ਸ਼ੁਰੂ ਹੁੰਦਾ ਹੈ ਤਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕੁਝ ਸਮੇਂ ਦੇ ਵਕਫ਼ੇ ਬਾਅਦ ਰਾਜਪਾਲ ਦਾ ਭਾਸ਼ਣ ਕਰਵਾਇਆ ਜਾ ਸਕਦਾ ਹੈ।  ਪਿਛਲੇ ਦਿਨਾਂ ਦੌਰਾਨ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਬਜਟ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰ ਲਿਆ ਹੈ ਅਤੇ ਬਜਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

 

 

Share this Article
Leave a comment