ਨਿਊਜ਼ ਡੈਸਕ: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਇਹ ਸੈਸ਼ਨ ਦੋ ਪੱਖਾਂ ਤੋਂ ਖਾਸ ਹੈ- ਪਹਿਲਾ, ਇਸ ਸੈਸ਼ਨ ਵਿੱਚ ਦੇਸ਼ ਦੇ ਵਿੱਤ ਮੰਤਰੀ ਅੰਤਰਿਮ ਬਜਟ ਪੇਸ਼ ਕਰਨਗੇ। ਇਸ ਦੇ ਨਾਲ ਹੀ ਇਹ ਸੈਸ਼ਨ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸਦਨ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਲੋਕ ਸਭਾ ਚੋਣਾਂ ਨੇੜੇ ਹੋਣ ਕਾਰਨ ਨਾਗਰਿਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਦੱਸ ਦਈਏ ਕਿ ਨਵੀਂ ਸਰਕਾਰ ਦੇ ਆਉਣ ਤੱਕ ਸਰਕਾਰੀ ਖਰਚਿਆਂ ਨੂੰ ਪੂਰਾ ਕਰਨ ਲਈ ਹੀ ਅੰਤਰਿਮ ਬਜਟ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਚੋਣਾਂ ਤੋਂ ਬਾਅਦ ਚੁਣੀ ਗਈ ਨਵੀਂ ਸਰਕਾਰ ਵੱਲੋਂ ਵਿੱਤੀ ਸਾਲ 2024-25 ਦਾ ਪੂਰਾ ਬਜਟ ਜੁਲਾਈ ਵਿੱਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਚੋਣਾਂ ਨੇੜੇ ਹਨ, ਇਸ ਲਈ ਲੋਕਾਂ ਨੂੰ ਬਜਟ ਤੋਂ ਕਾਫੀ ਉਮੀਦਾਂ ਹਨ, ਉਥੇ ਹੀ ਚੋਣਾਂ ਦੇ ਮੱਦੇਨਜ਼ਰ ਬਜਟ ‘ਚ ਆਮ ਲੋਕਾਂ ਲਈ ਰਾਹਤ ਦੀ ਉਮੀਦ ਕੀਤੀ ਜਾ ਰਹੀ ਹੈ।
ਹਾਲਾਂਕਿ ਬਜਟ ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਸਕਦੀ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ‘ਚ ਕਿਹਾ ਕਿ ਸੀਤਾਰਮਨ ਜੰਮੂ-ਕਸ਼ਮੀਰ ਲਈ ਵੀ ਬਜਟ ਪੇਸ਼ ਕਰਨਗੇ, ਜਿੱਥੇ ਰਾਸ਼ਟਰਪਤੀ ਸ਼ਾਸਨ ਹੈ। ਜੋਸ਼ੀ ਨੇ ਕਿਹਾ ਕਿ 9 ਫਰਵਰੀ ਨੂੰ ਖਤਮ ਹੋ ਰਹੇ 17ਵੀਂ ਲੋਕ ਸਭਾ ਦੇ ਇਸ ਛੋਟੇ ਸੈਸ਼ਨ ਦਾ ਮੁੱਖ ਏਜੰਡਾ ਰਾਸ਼ਟਰਪਤੀ ਦਾ ਸੰਬੋਧਨ, ਅੰਤਰਿਮ ਬਜਟ ਦੀ ਪੇਸ਼ਕਾਰੀ ਅਤੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਸ ਦਾ ਜਵਾਬ ਦਿੱਤਾ ਜਾਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।