‘ਸਾਰੀਆਂ ਵਿਰੋਧੀ ਪਾਰਟੀਆਂ ਭਾਜਪਾ ਦੀ ਲੋਕਪ੍ਰਿਅਤਾ ਅਤੇ ਜਨਤਕ ਸਮਰਥਨ ਤੋਂ ਘਬਰਾ ਰਹੀਆਂ ਨੇ’

TeamGlobalPunjab
3 Min Read

ਚੰਡੀਗੜ੍ਹ: ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲਿਆਂ ਨਿਗਮ ਚੋਣਾਂ ਲੜਨ ਲਈ ਤਿਆਰ ਹੈ ਅਤੇ ਆਪਣੇ ਚੋਣ ਨਿਸ਼ਾਨ ‘ਤੇ ਲੜੇਗੀ ਅਤੇ ਜਿੱਤੇਗੀ। ਇਹ ਕਹਿਣਾ ਹੈ ਰਾਜ ਸਭਾ ਦੇ ਸੰਸਦ ਮੈਂਬਰ ਅਤੇ ਭਾਜਪਾ ਦੇ ਸੂਬਾ ਇੰਚਾਰਜ ਦੁਸ਼ਯੰਤ ਗੌਤਮ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਗਾਮੀ ਨਿਗਮ ਚੋਣਾਂ ਦੇ ਮੱਦੇਨਜ਼ਰ, ਸੰਗਠਨ ਦੇ ਵਰਕਰਾਂ ਨੂੰ ਚੋਣ ਮੈਦਾਨ ‘ਚ ਉਤਾਰਨ ਅਤੇ ਉਹਨਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਨ ਲਈ ਸੰਗਠਨਾਤਮਕ ਬੈਠਕਾਂ ਦਾ ਦੌਰ ਅੱਜ ਚੰਡੀਗੜ੍ਹ ਸੂਬਾ ਹੈੱਡਕੁਆਰਟਰ ਵਿਖੇ ਜਾਰੀ ਰਿਹਾ। ਇਸ ਮੀਟਿੰਗ ਵਿੱਚ ਸੂਬਾ ਚੋਣ ਕਮੇਟੀ ਦੇ ਸਾਰੇ ਮੈਂਬਰ, ਚੋਣ ਇੰਚਾਰਜ, ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀ ਪ੍ਰਧਾਨ, ਭਾਜਯੂਮੋ ਦੇ ਪ੍ਰਧਾਨ, ਮਹਿਲਾ ਮੋਰਚਾ ਦੇ ਪ੍ਰਧਾਨ, ਕਿਸਾਨ ਮੋਰਚਾ ਦੇ ਪ੍ਰਧਾਨ, ਐਸ.ਸੀ. ਫਰੰਟ ਦੇ ਪ੍ਰਧਾਨ, ਘੱਟ ਗਿਣਤੀ ਮੋਰਚਾ ਦੇ ਪ੍ਰਧਾਨ, ਓ.ਬੀ.ਸੀ. ਮੋਰਚਾ ਦੇ ਪ੍ਰਧਾਨਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸੂਬਾ ਇੰਚਾਰਜ ਅਤੇ ਸੂਬਾ ਪ੍ਰਧਾਨ ਅੱਗੇ ਆਪਣੇ ਵਿਚਾਰ ਰੱਖੇ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਸੰਸਦ ਮੈਂਬਰ ਸ਼ਵੇਤ ਮਲਿਕ, ਪ੍ਰਦੇਸ਼ ਸਹਿ ਇੰਚਾਰਜ ਡਾ. ਨਰਿੰਦਰ ਸਿੰਘ, ਸੂਬਾ ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ, ਇਕਬਾਲ ਸਿੰਘ ਲਾਲਪੁਰਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ ਸੁਭਾਸ਼ ਸ਼ਰਮਾ ਵੀ ਮੌਜੂਦ ਸਨ।

ਦੁਸ਼ਯੰਤ ਗੌਤਮ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਬਣ ਗਈ ਹੈ ਅਤੇ ਲੋਕ ਵੀ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤ ਹਨ। ਅਸੀਂ ਕੁਝ ਖੇਤਰਾਂ ਤੱਕ ਸੀਮਿਤ ਨਹੀਂ ਹਾਂ। ਸਾਡੇ ਵਰਕਰ ਚੋਣਾਂ ਲੜਨ ਅਤੇ ਆਪਣੇ ਉਮੀਦਵਾਰਾਂ ਨੂੰ ਜੇਤੂ ਬਣਾਉਣ ਲਈ ਮੈਦਾਨ ਵਿੱਚ ਉਤਰ ਚੁੱਕੇ ਹਨ। ਗੌਤਮ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਵਿਰੋਧੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਅਸਫਲ ਰਹਿਣ ਬਾਰੇ ਜਾਗਰੂਕ ਕਰੇਗੀ। ਭਾਜਪਾ ਸੱਤਾ ਵਿਚ ਆਉਣ ਤੋਂ ਬਾਅਦ ਸ਼ਹਿਰਾਂ ਅਤੇ ਕਸਬਿਆਂ ਦਾ ਚਿਹਰਾ ਬਦਲ ਦੇਵੇਗੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਚੋਣ ਪ੍ਰਚਾਰ ਲਈ ਪੂਰੀ ਯੋਜਨਾ ਤਿਆਰ ਕਰ ਲਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਪਣੇ ਉਮੀਦਵਾਰ ਖੜੇ ਕਰੇਗੀ ਅਤੇ ਜਿੱਤੇਗੀ।

ਅਸ਼ਵਨੀ ਸ਼ਰਮਾ ਨੇ ਕਾਂਗਰਸ ‘ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ, ਭਾਜਪਾ ਦੀ ਲੋਕਪ੍ਰਿਅਤਾ ਤੋਂ ਘਬਰਾ ਗਈਆਂ ਹਨ ਅਤੇ ਘਟੀਆ ਰਾਜਨੀਤੀ ‘ਤੇ ਉਤਰ ਆਈਆਂ ਹਨ। ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਹਮੇਸ਼ਾਂ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਸੱਤਾ ਮਿਲਣ ਤੋਂ ਬਾਅਦ ਕਿਸੇ ਨੂੰ ਕੁਝ ਨਹੀਂ ਦਿੱਤਾ। ਸ਼ਰਮਾ ਨੇ ਕਿਹਾ ਕਿ ਭਾਜਪਾ ਨਾ ਸਿਰਫ ਨਿਰਪੱਖ ਅਤੇ ਪਾਰਦਰਸ਼ੀ ਸ਼ਾਸਨ ਦੀ ਗੱਲ ਕਰਦੀ ਹੈ, ਬਲਕਿ ਇਸਨੂੰ ਸਾਰਿਆਂ ਦੇ ਸਾਹਮਣੇ ਉਪਲਬਧ ਕਰਵਾਉਂਦੀ ਹੈ। ਸ਼ਰਮਾ ਨੇ ਕਿਹਾ ਕਿ ਵਿਰੋਧੀ ਧਿਰ ਜਾਣਦੀ ਹੈ ਕਿ ਜੇ ਭਾਜਪਾ ਦੇ ਸੰਗਠਨਾਤਮਕ ਢਾਂਚੇ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੇ ਲੋਕਾਂ ਨਾਲ ਸਰਕਾਰ ਖ਼ਿਲਾਫ਼ ਖੜ੍ਹੇ ਹੋ ਜਾਣ ਤਾਂ ਇਹ ਤੈਅ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਇਸ ਮੌਕੇ ਮਨੋਰੰਜਨ ਕਾਲੀਆ, ਤੀਕਸ਼ਨ ਸੂਦ, ਵਿਜੇ ਸਾਂਪਲਾ ਆਦਿ ਹਾਜ਼ਰ ਸਨ।

- Advertisement -

Share this Article
Leave a comment