11 ਦਸੰਬਰ ਤੋਂ ਪਹਿਲਾਂ ਹੋ ਸਕਦਾ ਹੈ ਮੰਤਰੀ ਮੰਡਲ ਦਾ ਵਿਸਥਾਰ : ਚੰਦਰ ਕੁਮਾਰ

Rajneet Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਰਾਜ ਮੰਤਰੀ ਮੰਡਲ ਦਾ ਵਿਸਤਾਰ ਹੋ ਸਕਦਾ ਹੈ। ਰਾਜ ਸਰਕਾਰ ਦੇ ਸੀਨੀਅਰ ਮੰਤਰੀ ਚੰਦਰ ਕੁਮਾਰ ਨੇ ਸ਼ਿਮਲਾ ਵਿੱਚ  ਗੱਲਬਾਤ ਕਰਦਿਆਂ ਇਹ ਸੰਭਾਵਨਾ ਪ੍ਰਗਟਾਈ ਹੈ। ਇਸ ਵੇਲੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਨੌਂ ਅਸਾਮੀਆਂ ਭਰੀਆਂ ਗਈਆਂ ਹਨ। ਤਿੰਨ ਅਸਾਮੀਆਂ ਖਾਲੀ ਪਈਆਂ ਹਨ। ਵਿਧਾਨਿਕ ਵਿਵਸਥਾਵਾਂ ਦੇ ਤਹਿਤ ਰਾਜ ਵਿੱਚ 12 ਮੰਤਰੀ ਬਣਾਏ ਜਾ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਸੂਬਾ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਤੱਕ ਤਿੰਨ ਵਿੱਚੋਂ ਦੋ ਅਸਾਮੀਆਂ ਭਰੀਆਂ ਜਾ ਸਕਦੀਆਂ ਹਨ, ਜਦੋਂ ਕਿ ਇੱਕ ਅਸਾਮੀ ਖਾਲੀ ਰਹੇਗੀ।

ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ 11 ਦਸੰਬਰ ਨੂੰ ਪੂਰਾ ਹੋ ਰਿਹਾ ਹੈ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗੜਾ ਅਤੇ ਬਿਲਾਸਪੁਰ ਤੋਂ ਇੱਕ-ਇੱਕ ਮੰਤਰੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਚੰਦਰ ਕੁਮਾਰ ਦਾ ਕਹਿਣਾ ਹੈ ਕਿ 11 ਦਸੰਬਰ ਨੂੰ ਸਰਕਾਰ ਦੇ ਗਠਨ ਦਾ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਰਾਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਦਿੱਤੀ ਹੈ। ਹੁਣ ਕਿਸ ਨੂੰ ਮੰਤਰੀ ਬਣਾਇਆ ਜਾਵੇਗਾ ਅਤੇ ਕਿਸ ਨੂੰ ਨਹੀਂ, ਇਹ ਮੁੱਖ ਮੰਤਰੀ ਦਾ ਅਧਿਕਾਰ ਹੈ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment