ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹਫ਼ਤਾਵਾਰੀ 20 ਘੰਟੇ ਕੰਮ ਕਰਨ ਦੀ ਹਟਾਈ ਪਾਬੰਦੀ

Rajneet Kaur
1 Min Read

ਵੈਨਕੂਵਰ: ਕੈਨੇਡਾ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਉਨ੍ਹਾਂ ’ਤੇ ਲੱਗੀ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਪਾਬੰਦੀ ਇੱਕ ਸਾਲ ਲਈ ਹਟਾ ਦਿੱਤੀ ਹੈ।  ਵਿਦੇਸ਼ੀ ਵਿਦਿਆਰਥੀ ਹੁਣ ਜਿੰਨੇ ਘੰਟੇ ਚਾਹੁਣ ਕੰਮ ਕਰ ਸਕਣਗੇ। ਇਸ ਨਾਲ ਉਨ੍ਹਾਂ ਦੀ ਕਮਾਈ ਵਿੱਚ ਵਾਧਾ ਹੋਵੇਗਾ।

ਆਵਾਸ ਮੰਤਰੀ ਸਿਆਨ ਫਰੇਜ਼ਰ ਨੇ ਦੱਸਿਆ ਕਿ ਦੇਸ਼ ਵਿੱਚ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਕੌਮਾਂਤਰੀ ਵਿਦਿਆਰਥੀਆਂ ’ਤੇ ਲੱਗੀ 20 ਘੰਟੇ ਕੰਮ ਕਰਨ ਦੀ ਪਾਬੰਦੀ ਆਉਂਦੀ 15 ਨਵੰਬਰ ਤੋਂ ਅਗਲੇ ਸਾਲ ਦੇ ਅੰਤ ਤੱਕ ਖਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀ ਆਪਣੀ ਸਮਰੱਥਾ ਅਨੁਸਾਰ ਜਿੰਨੇ ਘੰਟੇ ਚਾਹੁਣ ਕੰਮ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੂਰਾ ਸਮਾਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਵੀ ਆਪਣੀ ਇੱਛਾ ਅਨੁਸਾਰ ਕੰਮ ਕਰ ਸਕਣਗੇ।

ਇਸ ਫ਼ੈਸਲੇ ਨਾਲ  ਕਾਫ਼ੀ ਹੱਦ ਤੱਕ ਕਾਮਿਆਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਕਾਰੋਬਾਰੀਆਂ ਨੂੰ ਵਿਦੇਸ਼ਾਂ ਤੋਂ ਕਾਮੇ ਨਹੀਂ ਮੰਗਵਾਉਣੇ ਪੈਣਗੇ।  ਅੱਧ-ਵਿਚਾਲੇ ਪੜ੍ਹਾਈ ਛੱਡਣ ਵਾਲੇ ਵਿਦਿਆਰਥੀਆਂ ਨੂੰ ਵੀ ਰਾਹਤ ਮਿਲੇਗੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment