ਮਨਾਲੀ ਘੁੰਮਣ ਗਏ 3 ਦੋਸਤਾਂ ਦੀ ਕਾਰ ਡਿੱਗੀ ਖਾਈ ‘ਚ, ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ

Rajneet Kaur
2 Min Read

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਮੰਡੀ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੀਰਵਾਰ ਰਾਤ ਨੂੰ ਵਾਪਰੇ ਸੜਕ ਹਾਦਸੇ ‘ਚ ਚੰਡੀਗੜ੍ਹ ਤੇ ਅੰਮ੍ਰਿਤਸਰ ਦੇ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਮੰਡੀ ਦੇ ਪੰਡੋਹ ਸਥਿਤ 6 ਮੀਲ ਨੇੜੇ ਵਾਪਰਿਆ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਸਨ ਅਤੇ ਜ਼ਖਮੀ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਇਹ ਨੌਜਵਾਨ ਪੰਜਾਬ ਪਰਤ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ ਹੈ। ਪੰਜਾਬ ਨੰਬਰ ਦੀ ਪੀ.ਬੀ.35 ਏ.ਐਚ. 3787 ਕ੍ਰੇਟਾ ਕਾਰ ਬੇਕਾਬੂ ਹੋ ਕੇ ਨਾਲ ਦੀ ਲੰਘਦੇ ਬਿਆਸ ਦਰਿਆ ਵਿੱਚ ਜਾ ਡਿੱਗੀ।

ਹਾਦਸੇ ਵਿੱਚ ਚੰਡੀਗੜ੍ਹ ਦੇ ਸੈਕਟਰ-45 ਦੇ 29 ਸਾਲਾ ਪ੍ਰਤੀਕ ਸਭਰਵਾਲ ਅਤੇ ਪੰਜਾਬ ਦੇ ਅੰਮ੍ਰਿਤਸਰ ਦੇ 28 ਸਾਲਾ ਹਰਨੂਰ ਸਿੰਘ ਦੀ ਮੌਤ ਹੋ ਗਈ। ਜਦਕਿ ਪੰਜਾਬ ਦੇ ਗੁਰਦਾਸਪੁਰ ਦਾ 27 ਸਾਲਾ ਵਿਧੂ ਸ਼ਰਮਾ ਜ਼ਖਮੀ ਹੋ ਗਿਆ ਹੈ। ਤਿੰਨੋਂ ਦੋਸਤ ਮਨਾਲੀ ਗਏ ਹੋਏ ਸਨ। ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੰਡੀ ਦੀ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਦੋ ਨੌਜਵਾਨਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪਹੁੰਚੀ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਤਿੰਨੋਂ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਪ੍ਰਤੀਕ ਅਤੇ ਹਰਨੂਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਜ਼ਖਮੀ ਸਮੇਤ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਗੱਡੀ ‘ਚੋਂ ਕੱਢ ਕੇ ਪੋਸਟਮਾਰਟਮ ਲਈ ਜ਼ੋਨਲ ਹਸਪਤਾਲ ਮੰਡੀ ਭੇਜ ਦਿੱਤਾ। ਜ਼ਖ਼ਮੀ ਨੌਜਵਾਨ ਵਿਧੂ ਸ਼ਰਮਾ ਦਾ ਮੰਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਹਾਦਸੇ ਸਬੰਧੀ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment