ਕੈਨੇਡਾ ‘ਚ ਪੱਗ ਬੰਨਣ ‘ਤੇ ਲੱਗੀ ਪਾਬੰਦੀ, ਕੰਮ ਕਰਦੇ ਸਮੇਂ ਨਹੀਂ ਪਹਿਨ ਸਕਦੇ ਧਾਰਮਿਕ ਚਿੰਨ੍ਹ

Global Team
2 Min Read

ਨਿਊਜ਼ ਡੈਸਕ: ਮਿੰਨੀ ਪੰਜਾਬ ਯਾਨੀ ਕਿ ਕੈਨੇਡਾ ਦੇ ਕਿਊਬਿਕ ਸ਼ਹਿਰ ਵਿੱਚ ਸਰਕਾਰ ਵੱਲੋਂ ਸਿੱਖਾਂ ਉੱਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬਣਨ ਉੱਤੇ ਪਾਬੰਧੀ ਲਗਾਉਣ ਵਾਲੇ ਕਾਨੂੰਨ ਨੂੰ ਪਾਸ ਕੀਤਾ ਗਿਆ ਹੈ। ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨਾ, ਦਸਤਾਰ ਸਜਾਉਣਾ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਕਿ ਚਿਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ ‘ਬਿੱਲ-21’ ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ।

ਗਲੋਬਲ ਸਿੱਖ ਕੌਂਸਲ ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ ‘ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ  ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

 ਭਾਰਤ ਵਿੱਚ ਵੀ ਇਸ ਦਾ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਊਬਿਕ ਸਰਕਾਰ ਵੱਲੋਂ ਲਿਆਂਦੇ ਕਾਨੂੰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਜਸਮੀਤ ਸਿੰਘ ਅਤੇ ਹੋਰ ਸਿੱਖ ਸੰਸਥਾਵਾਂ ਨੂੰ ਅਪੀਲ ਕਰਦੇ ਹਾਂ ਉਥੇ ਦੀ ਸਥਾਨਿਕ ਸਰਕਾਰ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਓ ਅਤੇ ਪਾਬੰਧੀ ਹਟਾਉਣ। ਉਨ੍ਹਾਂ ਕਿਹਾ ਹੈ ਕਿ ਹਰ ਧਰਮ ਦੀ ਆਪਣੀ ਮਹੱਤਤਾ ਹੈ। ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਜੇਕਰ ਗੱਲ ਕੀਤੀ ਜਾਵੇ ਸਿੱਖੀ ਦੀ ਤਾਂ ਸਿੱਖ ਧਰਮ ਵਿੱਚ ਦਸਤਾਰ ਦੀ ਆਪਣੀ ਮਹੱਤਤਾ ਹੈ ਅਤੇ ਦਸਤਾਰ ਉੱਤੇ ਪਾਬੰਧੀ ਲਾਗਉਣਾ ਬੇਹੱਦ ਮੰਦਭਾਗਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment