ਮੁਕਤਸਰ : ਸਿੱਖ ਪ੍ਰਚਾਰਕ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਸੂਬੇ ਅੰਦਰ ਪੁਲਿਸ ਨੇ ਮੁਸ਼ਤੈਦੀ ਵਧਾ ਦਿੱਤੀ ਹੈ। ਜਗ੍ਹਾ ਜਗ੍ਹਾ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਜਿਸ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੀ ਪਾਵਨ ਧਰਤੀ ‘ਤੇ ਧਾਰਾ 144 ਲਗਾ ਦਿੱਤੀ ਗਈ ਹੈ। ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।
ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਖਾਲਸਾ ਵਹੀਰ ਦੇ ਦੂਜੇ ਪੜ੍ਹਾਅ ਦੀ ਅਰੰਭਤਾ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾਣੀ ਸੀ। ਜਿਸ ਨੂੰ ਲੈ ਕੇ ਵੱਡੀ ਗਿਣਤੀ ‘ਚ ਸੰਗਤ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਸੀ। ਪਰ ਬੀਤੇ ਦਿਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਮੱਦੇਨਜ਼ਰ ਹੁਣ ਸ੍ਰੀ ਮੁਕਤਸਰ ਸਾਹਿਬ ਅੰਦਰ ਧਾਰਾ 144 ਲਗਾਈ ਗਈ ਹੈ।
ਜਗ੍ਹਾ ਜਗ੍ਹਾ ਵੱਡੀ ਗਿਣਤੀ ‘ਚ ਪੁਲਿਸ ਫੋਰਸਾਂ ਤੈਨਾਤ ਹਨ।ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਪੁੱਛ ਗਿੱਛ ਕੀਤੀ ਜਾ ਰਹੀ ਹੈ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।