ਪਟਿਆਲਾ ਹਸਪਤਾਲ ‘ਚ ਬਿਜਲੀ ਗੁੱਲ ਹੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

Global Team
2 Min Read

ਪਟਿਆਲਾ: ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਅਪਰੇਸ਼ਨ ਥੀਏਟਰ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਕੈਂਸਰ ਦੀ ਸਰਜਰੀ ਰੁਕਣ ਦਾ ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ।ਜਨਹਿਤ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਕੇ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਹਸਪਤਾਲ ‘ਚ ਪਾਵਰ ਬੈਕਅਪ ਸਬੰਧੀ ਕੀ ਵਿਵਸਥਾ ਹੈ। ਹਾਈਕੋਰਟ ਦੀ ਵਕੀਲ ਸੁਨੈਨਾ ਨੇ ਪਟੀਸ਼ਨ ਦਾਇਰ ਕਰਕੇ ਹਾਈਕੋਰਟ ਨੂੰ ਦੱਸਿਆ ਕਿ ਹਾਲ ਹੀ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਕੈਂਸਰ ਦੀ ਸਰਜਰੀ ਦੌਰਾਨ ਬਿਜਲੀ ਚਲੀ ਗਈ ਸੀ। ਇਸ ਘਟਨਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ। ਇਸ ਵਿੱਚ ਇੱਕ ਡਾਕਟਰ ਬਿਜਲੀ ਦੀ ਖਰਾਬੀ ਅਤੇ ਮਰੀਜ਼ਾਂ ਦੀ ਸੁਰੱਖਿਆ ਨੂੰ ਲੈ ਕੇ ਆਪਣੀ ਚਿੰਤਾ ਜ਼ਾਹਿਰ ਕਰ ਰਹੇ ਸਨ। ਇਹ ਵੀਡੀਓ ਅਹਿਮ ਸਬੂਤ ਬਣ ਗਿਆ ਹੈ।

ਇਸ ਘਟਨਾ ਨੂੰ ਗੰਭੀਰ ਦੱਸਦਿਆਂ ਪਟੀਸ਼ਨਰ ਨੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਹਸਪਤਾਲਾਂ ਦੇ ਐਮਰਜੈਂਸੀ ਅਪਰੇਸ਼ਨ ਥੀਏਟਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਪਟੀਸ਼ਨਰ ਨੇ ਕਿਹਾ ਕਿ ਇਸ ਘਟਨਾ ਨੇ ਮਰੀਜ਼ਾਂ ਦੀ ਸੁਰੱਖਿਆ ਅਤੇ ਸੂਬੇ ਦੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਰਾਜਿੰਦਰਾ ਹਸਪਤਾਲ ਵਿੱਚ ਨਿਰਵਿਘਨ ਬਿਜਲੀ ਸਪਲਾਈ ਜਾਂ ਸਟੈਂਡਬਾਏ ਪਾਵਰ ਸਿਸਟਮ ਦਾ ਪ੍ਰਬੰਧ ਹੈ ਜਾਂ ਨਹੀਂ। ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ‘ਚ 6 ਫਰਵਰੀ ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment