SHO ਅਰਸ਼ਪ੍ਰੀਤ ਕੌਰ ‘ਤੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਣ ਦਾ ਮਾਮਲਾ, ਇਸ ਤਰ੍ਹਾਂ ਆਈ ਕਾਬੂ

Global Team
2 Min Read

ਮੋਗਾ : ਪੰਜਾਬ ਪੁਲਿਸ ਉੱਤੇ ਇੱਕ ਵਾਰ ਫਿਰ ਤੋਂ ਰਿਸ਼ਵਤਖ਼ੋਰੀ ਦਾ ਦਾਗ ਲੱਗ ਗਿਆ ਹੈ। ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ  ਕੋਰੋ.ਨਾ ਦੌਰ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਲ ‘ਤੇ ਗੱਲ ਕਰਕੇ ਅਤੇ ਕੋਰੋ.ਨਾ ਵਾਰੀਅਰ ਬਣ ਕੇ ਸੁਰਖੀਆਂ ‘ਚ ਆਈ ਸੀ। ਪਰ ਹੁਣ ਮਹਿਲਾ ਐੱਸਐੱਚਓ ਅਰਸ਼ਪ੍ਰੀਤ ਕੌਰ ਗਰੇਵਾਲ ਉੱਤੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਲੈਕੇ ਰਿਹਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ, ਥਾਣਾ ਕੋਟ ਇਸੇ ਖਾਂ ਦੀ ਐੱਸਐੱਚਓ ਸਮੇਤ ਪੰਜ ਵਿਅਕਤੀਆਂ ਦੇ ਉੱਪਰ ਨਸ਼ਾ ਤਸਕਰਾਂ ਦੀ ਮਦਦ ਕਰਨ ਅਤੇ ਰਿਸ਼ਵਤ ਲੈਣ ਦੇ ਤਹਿਤ ਕਾਰਵਾਈ ਕੀਤੀ ਗਈ ਹੈ।

ਮਹਿਲਾ ਐਸਐਚਓ ਨੇ ਦੋ ਕਲਰਕਾਂ ਨਾਲ ਮਿਲ ਕੇ 3 ਨਸ਼ਾ ਤਸਕਰਾਂ ਨੂੰ ਫੜਿਆ। ਫਿਰ ਉਨ੍ਹਾਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਗਿਆ। ਹੁਣ ਤਿੰਨੋਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਦੋਸ਼ੀ ਮਹਿਲਾ ਐਸਐਚਓ ਕੋਰੋ.ਨਾ ਦੇ ਦੌਰ ਵਿੱਚ ਫਰੰਟਲਾਈਨ ਯੋਧੇ ਵਜੋਂ ਮਸ਼ਹੂਰ ਹੋ ਗਈ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਵੀਡੀਓ ਕਾਲ ‘ਤੇ ਉਨ੍ਹਾਂ ਦਾ ਹੌਸਲਾ ਵਧਾਇਆ ਸੀ।

 

ਰਿਸ਼ਵਤ ਲੈਕੇ ਮਾਮਲੇ ਚੋਂ ਕੱਢਿਆ ਨਾਮ

ਉਸ ਨੇ ਦੱਸਿਆ ਕਿ ਥਾਣਾ ਮੁਖੀ ਕੋਟ ਇਸੇ ਖਾਂ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ ਮੁੱਖ ਮੁਨਸ਼ੀ ਕੋਟ ਇਸੇ ਖਾਂ ਗੁਰਪ੍ਰੀਤ ਸਿੰਘ ਅਤੇ ਮੁੱਖ ਮੁਨਸ਼ੀ ਚੌਂਕੀ ਬਲਖੰਡੀ ਰਾਜਪਾਲ ਨੇ ਮਿਲ ਕੇ ਕਿਸੇ ਪ੍ਰਾਈਵੇਟ ਵਿਅਕਤੀ ਦੇ ਨਾਲ 8 ਲੱਖ ਰੁਪਏ ਦਾ ਸੌਦਾ ਕੀਤਾ। ਜਿਸ ਵਿੱਚੋਂ ਪੰਜ ਲੱਖ ਰੁਪਏ ਇਨ੍ਹਾਂ ਵੱਲੋਂ ਲੈ ਲਏ ਗਏ ਅਤੇ ਮੇਰੇ ਇੱਕਲੇ ਉੱਤੇ ਮਾਮਲਾ ਦਰਜ ਕਰ ਦਿੱਤਾ। ਡੀਐਸਪੀ ਰਮਨਦੀਪ ਸਿੰਘ ਵੱਲੋਂ ਤਫਤੀਸ਼ ਤੋਂ ਬਾਅਦ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ, ਮੁਨਸ਼ੀ ਗੁਰਪ੍ਰੀਤ ਸਿੰਘ, ਚੌਕੀ ਇੰਚਾਰਜ ਬਲਖੰਡੀ, ਅਫੀਮ ਤਸਕਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment