ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਏਅਰਪੋਰਟ ਤੇ ਰੋਕਣ ਦਾ ਮਾਮਲਾ , ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤੀ ਇਸ ਘਟਨਾ ਦੀ ਨਿੰਦਾ

navdeep kaur
1 Min Read

ਅੰਮ੍ਰਿਤਸਰ :ਪਿਛਲੇ ਦਿਨੀਂ ਵਾਰਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਲੰਡਨ ਜਾ ਰਹੀ ਸੀ। ਉਸਨੂੰ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਦੇ ਉਪਰ ਰੋਕ ਕੇ ਉਸ ਕੋਲੋਂ ਪੁੱਛਗਿਛ ਕੀਤੀ ਗਈ ਤਾਂ ਫਿਰ ਉਸਨੂੰ ਵਾਪਸ ਅੰਮ੍ਰਿਤਪਾਲ ਦੇ ਘਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸਵੇਰ ਤੋਂ ਖਬਰ ਸਾਹਮਣੇ ਆਈ ਸੀ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਵੀ ਮੁਲਾਕਾਤ ਕਰਨ ਪਹੁੰਚਣਗੇ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਉਹਨਾਂ ਨੇ ਬੀਤੇ ਦਿਨ ਪੁਲਸ ਵੱਲੋਂ ਕੀਤੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਦਾ ਕੋਈ ਵੀ ਕਸੂਰ ਨਹੀਂ ਸੀ ਤਾਂ ਪੁਲਿਸ ਨੇ ਉਹਨਾਂ ਨੂੰ ਨਜਾਇਜ਼ ਤੰਗ ਪਰੇਸ਼ਾਨ ਨਹੀਂ ਕਰਨਾ ਚਾਹੀਦਾ। ਲੰਡਨ ਵਿੱਚ ਲੜਕੀ ਦਾ ਆਪਣਾ ਪਰਿਵਾਰ ਰਹਿੰਦਾ ਹੈ ਅਤੇ ਆਪਣੇ ਪਰਿਵਾਰ ਨੂੰ ਮਿਲਨ ਜਾ ਰਹੀ ਸੀ। ਇਸ ਵਿੱਚ ਕੋਈ ਗਲਤ ਗੱਲ ਨਹੀਂ ਹੈ ਲੇਕਿਨ ਬੇਵਜਾ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਤਰੀਕੇ ਤੰਗ ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ ਹੈ।

Share this Article
Leave a comment