ਚੰਡੀਗੜ੍ਹ: ਕਿਸਾਨਾਂ ਦੇ ‘ਦਿੱਲੀ ਚੱਲੋ ਮਾਰਚ’ ਦੇ ਚਲਦਿਆਂ ਭਲਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।ਇਹ ਮੀਟਿੰਗ 15 ਫਰਵਰੀ ਨੂੰ ਮਹਾਤਮਾ ਗਾਂਧੀ ਪ੍ਰਬੰਧਕੀ ਸੰਸਥਾ ਚੰਡੀਗੜ੍ਹ ਵਿਖੇ ਹੋਵੇਗੀ।
ਦਸ ਦਈਏ ਕਿ ਅੱਜ ਖ਼ੁਫੀਆ ਵਿਭਾਗ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰੀ ਮੰਤਰੀਆਂ ਨਾਲ ਗ਼ੈਰ ਰਸਮੀ ਮੀਟਿੰਗ ਕੀਤੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਕਿਸਾਨਾਂ ਨੂੰ ਲੰਬੀ ਗੱਲਬਾਤ ਲਈ ਮੁੜ ਚੰਡੀਗੜ੍ਹ ਬੁਲਾਇਆ ਗਿਆ ਹੈ। ਮੀਟਿੰਗ ਦੇ ਨੋਟਿਸ ਜਾਰੀ ਕਰ ਕੇ ਕਿਸਾਨਾਂ ਨੂੰ ਭੇਜ ਦਿੱਤੇ ਗਏ ਹਨ। ਇਸ ਮੀਟਿੰਗ ਵਿੱਚ 3 ਕੇਂਦਰੀ ਮੰਤਰੀ ਸ਼ਾਮਲ ਹੋਣਗੇ। ਸੂਤਰਾਂ ਅਨੁਸਾਰ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਅੱਜ ਸ਼ਾਮ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।