ਕੇਂਦਰ ਸਰਕਾਰ ਨੇ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਤੇ ਐਂਟੀ ਡਰੋਨ ਸਿਸਟਮ ਲਗਾਉਣ ਦੀ ਦਿੱਤੀ ਮਨਜ਼ੂਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਉਨ੍ਹਾਂ ਦਾ ਇਹ ਦੌਰਾ ਬੀਤੇ ਦਿਨ ਖ਼ਤਮ ਹੋ ਗਿਆ ਹੈ। ਰਾਜਪਾਲ ਵੱਲੋਂ ਵਿਸ਼ੇਸ਼ ਤੌਰ ਤੇ ਪਠਾਨਕੋਟ ਅਤੇ ਗੁਰਦਾਸਪੁਰ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ ਗਿਆ। ਰਾਜਪਾਲ ਵੱਲੋਂ ਪਠਾਨਕੋਟ ਦੀਆਂ ਗ੍ਰਾਮ ਸੁਰੱਖਿਆ ਕਮੇਟੀਆਂ ਨੂੰ ਮੀਟਿੰਗ ਦਾ ਸੱਦਾ ਵੀ ਦਿੱਤਾ ਗਿਆ ਸੀ। ਮੀਟਿੰਗ ‘ਚ ਉਨ੍ਹਾਂ ਵੱਲੋਂ ਸਰਹੱਦੀ ਖੇਤਰ ਦੀ ਸੁਰੱਖਿਆ ਸਬੰਧੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ। ਉਹ ਵਿਸ਼ੇਸ਼ ਤੌਰ ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਆਏ ਸਨ। ਉਨ੍ਹਾਂ ਦਾ ਮਕਸਦ ਆਮ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਚ ਨਸ਼ਾ ਵੱਡੀ ਪੱਧਰ ਤੇ ਫੈਲ ਚੁੱਕਾ ਹੈ। ਨਸ਼ੇ ਦੀ ਸਭ ਤੋਂ ਵੱਧ ਤਸਕਰੀ ਸਰਹੱਦੀ ਖੇਤਰ ‘ਚ ਹੀ ਹੁੰਦੀ ਹੈ। ਨਸ਼ਾ ਪੰਜਾਬ ਨੂੰ ਕੋਹੜ ਵਾਂਗ ਖਾ ਰਿਹਾ ਹੈ।

ਉਨ੍ਹਾਂ  ਦੱਸਿਆ ਕਿ ਹੁਣ ਇਹ ਨਸ਼ਾ ਪੂਰੇ ਪੰਜਾਬ ਨੂੰ ਆਪਣੀ ਲਪੇਟ ‘ਚ ਲੈ ਰਿਹਾ ਹੈ। ਜਿਸ ਦੀ ਰੋਕਥਾਮ ਯਕੀਨੀ ਬਣਾਈ ਜਾਣੀ ਲਾਜ਼ਮੀ ਹੈ। ਉਨ੍ਹਾਂ  ਕਿਹਾ ਕਿ ਪਾਕਿਸਤਾਨ ਡਰੋਨਾਂ ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਪੰਜਾਬ ਚ ਕਰਦਾ ਹੈ। ਰਾਜਪਾਲ ਨੇ ਭਰੋਸਾ ਦਿਵਾਇਆ ਸੀ ਕਿ ਉਹ ਕੇਂਦਰ ਸਰਕਾਰ ਨਾਲ ਇਸ ਸਬੰਧੀ ਗੱਲਬਾਤ ਕਰਨਗੇ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਐਲਾਨ ਕੀਤਾ ਕਿ ਪੰਜਾਬ ਦੇ ਸਰਹੱਦੀ ਖੇਤਰ ਚ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ। ਜਿਸ ਸਬੰਧੀ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਇਸ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment