ਕੇਂਦਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਵਾਲਾ ਐਲਾਨ ਕਰੇ ਪੂਰਾ : ਹਰਜਿੰਦਰ ਧਾਮੀ

Global Team
3 Min Read

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਮੀਟਿੰਗ ਉਤੇ ਵੱਖ-ਵੱਖ ਪੰਥਕ ਮੁੱਦਿਆਂ ਉਤੇ ਵਿਚਾਰਾਂ ਹੋਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਮੌਕੇ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ।

ਇਕੱਤਰਤਾ ਵਿਚ ਲਏ ਗਏ ਹੋਰ ਫੈਸਲਿਆਂ ਬਾਰੇ ਪ੍ਰਧਾਨ ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਬੰਧੀ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਇਕੱਤਰਤਾ ਵਿਚ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਨੂੰ ਸਰਲ ਬਣਾਉਣ ਦੀ ਅਪੀਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਐਜੂਕੇਸ਼ਨ ਅਦਾਰਿਆਂ ਵਿਚ ਐਨ.ਡੀ.ਏ. ਸਬਜੈਕਟ ਦੇ ਤੌਰ ਉਤੇ ਲਾਗੂ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵਲੋਂ ਸਤਿਕਾਰ ਸਹਿਤ ਭੇਜੇ ਜਾਣਗੇ। ਉਨ੍ਹਾਂ ਸਮੂਹ ਸਿੱਖਾਂ ਨੂੰ ਇਤਿਹਾਸਿਕ ਸ਼ਤਾਬਦੀ ਉਤਸ਼ਾਹ ਸਹਿਤ ਮਨਾਉਣ ਦੀ ਅਪੀਲ ਵੀ ਕੀਤੀ।  ਉਨ੍ਹਾਂ ਨੇ ਕਿਹਾ ਹੈ ਕਿ ਰਾਜਸਥਾਨ ਦੀ ਘਟਨਾ ਨੂੰ ਅਦਾਲਤ ਪਹੁੰਚੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਰਾਜਸਥਾਨ ਦੀ ਸਰਕਾਰ ਨੂੰ ਲਿਖਤੀ ਸ਼ਿਕਾਇਤ ਭੇਜੀ ਜਾਵੇਗੀ।

ਕੇਂਦਰ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਵਾਲਾ ਐਲਾਨ ਪੂਰਾ ਕਰੇ। ਰਾਜਸਥਾਨ ਜੋ ਘਟਨਾ ਵਾਪਰੀ ਹੈ ਇੱਕ ਗੁਰਸਿੱਖ ਲੜਕੀ ਕੋਲੋਂ ਉਸਦੇ ਕਕਾਰ ਲਾਹੁਣ ਦੀ ਗੱਲ ਆਖੀ ਗਈ, ਜੋ ਕਿ ਬਹੁਤ ਮੰਦਭਾਗੀ ਘਟਨਾ ਹੈ। ਸਿੱਖ ਚੇਹਰਿਆਂ ਨੂੰ ਵੱਡੇ ਅਹੁਦਿਆਂ ਤੋਂ ਵਾਂਝੇ ਕੀਤਾ ਜਾ ਰਿਹਾ। 9 ਇੰਚੀ ਤੱਕ ਸ੍ਰੀ ਸਾਹਿਬ ਹਰ ਗੁਰਸਿੱਖ ਪਾ ਸਕਦਾ ਹੈ।

Share This Article
Leave a Comment