ਕੇਂਦਰ ਸਰਕਾਰ ਜਲਦ ਹੀ ਟੋਲ ਟੈਕਸ ਨਾਲ ਜੁੜੇ ਨਿਯਮਾਂ ‘ਚ ਕਰੇਗੀ ਬਦਲਾਅ

Rajneet Kaur
2 Min Read

ਨਿਊਜ਼ ਡੈਸਕ: ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਅਕਸਰ ਹਾਈਵੇ ‘ਤੇ ਸਫਰ ਕਰਨ ਵਾਲਿਆਂ ਨੂੰ ਟੋਲ ਟੈਕਸ ਦੇਣਾ ਪੈਂਦਾ ਹੈ ਪਰ ਕੇਂਦਰ ਸਰਕਾਰ ਜਲਦ ਹੀ ਟੋਲ ਟੈਕਸ ਨਾਲ ਜੁੜੇ ਨਿਯਮਾਂ ‘ਚ ਬਦਲਾਅ ਕਰਨ ਜਾ ਰਹੀ ਹੈ। ਨਿਤਿਨ ਗਡਕਰੀ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਟੋਲ ਟੈਕਸ ਨਾਲ ਜੁੜਿਆ ਬਿੱਲ ਲਿਆਉਣ ਦੀ ਯੋਜਨਾ ਹੈ।

ਨਿਤਿਨ ਗਡਕਰੀ ਨੇ ਦੱਸਿਆ ਕਿ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ, ਰਕਮ ਸਿੱਧੀ ਤੁਹਾਡੇ ਖਾਤੇ ‘ਚੋਂ ਕੱਟੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਕਿਹਾ ਕਿ ਸਾਲ 2019 ‘ਚ ਅਸੀਂ ਇਹ ਨਿਯਮ ਬਣਾਇਆ ਸੀ ਕਿ ਕਾਰਾਂ ਕੰਪਨੀ ਦੀਆਂ ਨੰਬਰ ਪਲੇਟਾਂ ਨਾਲ ਆਉਣਗੀਆਂ। ਇਸ ਕਰਕੇ ਪਿਛਲੇ ਚਾਰ ਸਾਲਾਂ ਵਿੱਚ ਜਿਹੜੀਆਂ ਗੱਡੀਆਂ ਆਈਆਂ ਹਨ, ਉਨ੍ਹਾਂ ਦੀਆਂ ਨੰਬਰ ਪਲੇਟਾਂ ਵੱਖਰੀਆਂ ਹਨ। ਸਾਲ 2024 ਤੋਂ ਪਹਿਲਾਂ ਦੇਸ਼ ਵਿੱਚ 26 ਗ੍ਰੀਨ ਐਕਸਪ੍ਰੈਸਵੇਅ ਤਿਆਰ ਹੋ ਜਾਣਗੇ ਅਤੇ ਭਾਰਤ ਸੜਕਾਂ ਦੇ ਮਾਮਲੇ ਵਿੱਚ ਅਮਰੀਕਾ ਦੇ ਬਰਾਬਰ ਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਟੋਲ ਟੈਕਸ ਵਸੂਲਣ ਲਈ ਤਕਨੀਕ ਦੀ ਵਰਤੋਂ ‘ਤੇ ਵੀ ਜ਼ੋਰ ਦਿੱਤਾ ਜਾਵੇਗਾ।

ਨਿਤਿਨ ਗਡਕਰੀ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਜੇਕਰ ਕੋਈ ਵਿਅਕਤੀ ਟੋਲ ਰੋਡ ‘ਤੇ 10 ਕਿਲੋਮੀਟਰ ਦੀ ਦੂਰੀ ਵੀ ਤੈਅ ਕਰਦਾ ਹੈ ਤਾਂ ਉਸ ਨੂੰ 75 ਕਿਲੋਮੀਟਰ ਦੀ ਫੀਸ ਦੇਣੀ ਪੈਂਦੀ ਹੈ ਪਰ ਨਵੀਂ ਵਿਵਸਥਾ ‘ਚ ਉਸ ਤੋਂ ਦੂਰੀ ਤੈਅ ਕਰਨ ਲਈ ਹੀ ਫੀਸ ਵਸੂਲੀ ਜਾਵੇਗੀ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਉਨ੍ਹਾਂ ਕਿਹਾ ਕਿ NHAI ਦੀ ਹਾਲਤ ਬਿਲਕੁਲ ਠੀਕ ਹੈ ਅਤੇ ਇਸ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੋ ਬੈਂਕਾਂ ਨੇ ਘੱਟ ਦਰਾਂ ‘ਤੇ ਕਰਜ਼ੇ ਦੀ ਪੇਸ਼ਕਸ਼ ਕੀਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment