ਕੇਂਦਰ ਸਰਕਾਰ ਮਦਰੱਸਿਆਂ ਨੂੰ ਲੈ ਕੇ ਚੁਕੇਗੀ ਵੱਡਾ ਕਦਮ

Rajneet Kaur
2 Min Read

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮਦਰੱਸਿਆਂ ਦਾ ਸਰਵੇਖਣ ਕਰਵਾਏ ਜਾਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੇਸ਼ ਭਰ ਦੇ ਮਦਰੱਸਿਆਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ। ਕੇਂਦਰ ਸਰਕਾਰ ਦੇਸ਼ ਵਿੱਚ ਮਾਨਤਾ ਪ੍ਰਾਪਤ ਅਤੇ ਗੈਰ ਮਾਨਤਾ ਪ੍ਰਾਪਤ ਮਦਰੱਸਿਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਯੋਜਨਾ ਬਣਾ ਰਹੀ ਹੈ। ਇੱਕ ਸੰਸਦੀ ਕਮੇਟੀ ਦੀ ਰਿਪੋਰਟ ਅਨੁਸਾਰ ਕੇਂਦਰ ਸਰਕਾਰ ਮਦਰੱਸਿਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਇੱਕ ਪੋਰਟਲ (ਮਦਰਸਾ ਪੋਰਟਲ) ਵਿਕਸਤ ਕਰੇਗੀ।

ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਸੋਮਵਾਰ ਨੂੰ ਲੋਕ ਸਭਾ ‘ਚ ਪੇਸ਼ ਕੀਤੀ ਗਈ, ਜਿਸ ‘ਚ ਦੱਸਿਆ ਗਿਆ ਕਿ ਇਹ ਕਦਮ ਦੇਸ਼ ਭਰ ਦੇ ਮਦਰੱਸਿਆਂ ਦੀ ਵਧੇਰੇ ਵਿਆਪਕ ਜਾਣਕਾਰੀ (ਡਾਟਾ) ਰੱਖਣ ਲਈ ਚੁੱਕਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਸਥਾਈ ਕਮੇਟੀ ਨੂੰ ਦੱਸਿਆ ਕਿ ਉਨ੍ਹਾਂ ਨੇ ਮਦਰੱਸਿਆਂ ਲਈ ਐਮਆਈਐਸ (ਮੈਨੇਜਮੈਂਟ ਇਨਫਰਮੇਸ਼ਨ ਸਿਸਟਮ) ਪੋਰਟਲ ਵਿਕਸਤ ਕਰਨ ਲਈ ਇੱਕ ਏਜੰਸੀ ਨਿਯੁਕਤ ਕੀਤੀ ਹੈ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਦਰੱਸਿਆਂ ਲਈ ਪੋਰਟਲ ਵਿਕਸਤ ਹੋਣ ਤੋਂ ਬਾਅਦ, ਕੇਂਦਰ ਸਰਕਾਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਪੋਰਟਲ ‘ਤੇ ਮਦਰੱਸਿਆਂ ਦੇ ਸਕੂਲਾਂ ਬਾਰੇ ਜਾਣਕਾਰੀ ਅਪਲੋਡ ਕਰਨ ਲਈ ਬੇਨਤੀ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਮਾਨਤਾ ਪ੍ਰਾਪਤ ਅਤੇ ਗੈਰ ਮਾਨਤਾ ਪ੍ਰਾਪਤ ਸੰਸਥਾਵਾਂ ਬਾਰੇ ਜਾਣਕਾਰੀ ਹਾਸਲ ਕਰੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment