2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, 15 ਜੁਲਾਈ ਤੱਕ ਰਹੇਗਾ ਲਾਗੂ

Rajneet Kaur
1 Min Read

ਚੰਡੀਗੜ੍ਹ: ਪੰਜਾਬ ਵਿੱਚ  2 ਮਈ ਤੋਂ  ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.00 ਵਜੇ ਬੰਦ ਹੋਣਗੇ। ਪੰਜਾਬ ਸਰਕਾਰ ਨੇ ਪੂਰੇ ਸੂਬੇ ਅਤੇ ਚੰਡੀਗੜ੍ਹ ਵਿੱਚ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਸਮਾਂ 15 ਜੁਲਾਈ 2023 ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਨਵੇਂ ਸਮੇਂ ਨੂੰ ਫੀਲਡ ਦਫਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫਤਰਾਂ ਸਮੇਤ ਸਾਰੇ ਦਫਤਰਾਂ ਲਈ ਇਕਸਾਰ ਲਾਗੂ ਕੀਤਾ ਜਾਵੇਗਾ।

CM ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰ ਕੇ ਕਿਹਾ ਸੀ ਕਿ ਪੰਜਾਬ ਦੀ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਹਰ ਰੋਜ਼ ਕੋਈ ਨਾ ਕੋਈ ਨਵੇਂ ਫ਼ੈਸਲੇ ਲੋਕ ਪੱਖੀ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਦਿੱਕਤਾਂ ਨੂੰ ਘਟਾਇਆ ਜਾ ਸਕੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment