ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

Rajneet Kaur
2 Min Read

ਚੰਡੀਗੜ੍ਹ: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ।

ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐੱਸ ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ Çੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ।

ਚੋਣਾਂ ਵਿਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾਉਣ ਅਤੇ ਉਕਸਾਉਣ ਦੀਆਂ ਕਾਰਵਾਈਆਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਆਖਦਿਆਂ ਸਾਰਿਆਂ ਲਈ ਇੱਕ ਸਮਾਨ ਅਤੇ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਚੋਣ ਅਮਲ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਕਮਿਸ਼ਨ ਦੇ ਨੁਮਾਇੰਦਿਆਂ ਵਜੋਂ ਆਬਜ਼ਰਵਰਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਂਦਿਆਂ ਉਮੀਦਵਾਰਾਂ ਅਤੇ ਭਾਈਵਾਲਾਂ ਤੱਕ ਪਹੁੰਚ ਬਣਾ ਕੇ ਰੱਖਣ।

Share this Article
Leave a comment