ਮੁੱਖ ਮੰਤਰੀ ਕੈਪਟਨ ਵੱਲੋਂ ਸ਼ਨੀਵਾਰ ਤੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਰਾਤ 9 ਵਜੇ ਤੋਂ ਬਾਅਦ ਕਰਫਿਊ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸੂਬੇ ‘ਚ ਰਾਤ 9 ਵਜੇ ਤੋਂ ਕਰਫ਼ਿਊ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਸ਼ਨੀਵਾਰ ਤੋਂ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ 9 ਵਜੇ ਰਾਤ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ / ਕਸਬਿਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਸਹੂਲਤਾਂ ‘ਤੇ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਦੱਸ ਦਈਏ ਕਿ ਰਾਤ ਦੇ ਕਰਫਿਊ ਦਾ ਸਮਾਂ ਪਹਿਲਾਂ ਰਾਤ ਦੇ 10 ਵਜੇ ਤੋਂ 5 ਵਜੇ ਤੱਕ ਦਾ ਸੀ, ਜਿਸ ‘ਚ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਬਦਲਾਅ ਕੀਤਾ ਗਿਆ ਹੈ।

Share this Article
Leave a comment