ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਸੂਬੇ ਦੇ ਹਾਲਾਤਾਂ ਬਾਰੇ ਪੀਐਮ ਨੂੰ ਕਰਵਾਇਆ ਜਾਣੂ ! ਕੀਤੀ ਵਿਸ਼ੇਸ਼ ਅਪੀਲ

TeamGlobalPunjab
2 Min Read

ਚੰਡੀਗੜ੍ਹ : ਦੇਸ਼ ਅੰਦਰ ਕੋਰੋਨਾ ਵਾਇਰਸ ਕਾਰਨ ਤੇਜੀ ਨਾਲ ਬਦਲ ਰਹੇ ਹਾਲਾਤਾਂ ਦਰਮਿਆਨ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਦੇਸ਼ ਵਿਚ 15 ਦਿਨ ਲੌਕ ਡਾਊਨ ਹੋਰ ਵਧਾਉਣ ਲਈ ਸਿਫਾਰਿਸ਼ ਕੀਤੀ । ਨਾਲ ਹੀ ਉਨ੍ਹਾਂ ਜ਼ਰੂਰੀ ਲੋੜ ‘ਤੇ ਖੇਤੀਬਾੜੀ ਤੇ ਉਦਯੋਗਾਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ।

ਉਨ੍ਹਾਂ ਚੀਨ ਅਤੇ ਕਈ ਯੂਰੋਪੀਅਨ ਮੁਲਕਾਂ ਦੇ ਰੁਝਾਨ ਦੇ ਮੱਦੇਨਜ਼ਰ ਕਿਹਾ ਕਿ ਲੌਕਡਾਊਨ ਨੂੰ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਭਾਵੇਂ ਮੁਸਕਲਾਂ ਤਾ ਆ ਰਹੀਆਂ ਹਨ ਪਰ ਫਿਰ ਵੀ ਹਾਲਾਤਾਂ ਨੂੰ ਦੇਖਦਿਆਂ ਇਹ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਜਾਣੂ ਕਰਵਾਇਆ ਕਿ ਪੰਜਾਬ ਅੰਦਰ ਪਹਿਲਾ ਹੀ ਇਕ ਮਈ ਤਕ ਕਰਫਿਊ ਵਾਧਾ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸਾਰੀਆਂ ਵਿਦਿਅਕ ਸੰਸਥਾਵਾਂ 30 ਜੂਨ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਸੂਬੇ ਦੀਆਂ ਬੋਰਡ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀਆਂ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਔਖੇ ਸਮੇ ਦੌਰਾਨ ਜੋ ਸਰਕਾਰੀ ਕਰਮਚਾਰੀ, ਪੁਲਿਸ, ਸਫਾਈ ਆਦਿ ਲੋਕਾਂ ਦੀ ਸੇਵਾ ਕਰ ਰਹੇ ਹਨ ਉਨ੍ਹਾਂ ਦਾ ਵਿਸ਼ੇਸ਼ ਜ਼ੋਖਮ ਬੀਮਾ ਕਰਨ ਦੀ ਮੰਗ ਕੀਤੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲ ਟੈਸਟਾਂ ਦੀ ਗਿਣਤੀ ਵਿੱਚ ਚੋਖਾ ਵਾਧਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਘੱਟੋ-ਘੱਟ ਸੂਬੇ ਦੇ ਨਵਾਂਸ਼ਹਿਰ, ਡੇਰਾਬਸੀ ਤੇ ਮੁਹਾਲੀ ਜਿਹੇ ਹੌਟਸਪੋਟ ਖੇਤਰਾਂ ਵਿੱਚ ਇਹ ਅਤਿ ਲੋੜੀਂਦੀਆਂ ਹਨ।

Share this Article
Leave a comment