ਫ਼ਰੀਦਕੋਟ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਆਜ਼ਾਦੀ ਘੁਲਾਟੀਆਂ ਦੀ ਖੜਕ ਗਈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਨਮਾਨ ਵਿਚ ਮਿਲਿਆ ਸਮਾਨ ਵਾਪਸ ਕਰ ਦਿੱਤਾ।
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅੱਜ ਸਵੇਰੇ ਤਾਪਮਾਨ 32 ਡਿਗਰੀ ਹੈ ਪਰ ਨਮੀ ਬਹੁਤ ਜ਼ਿਆਦਾ ਹੈ। ਅੱਜ ਸਵੇਰੇ ਨਮੀ 87 ਫੀਸਦੀ ਰਹਿਣ ਦਾ ਅਨੁਮਾਨ ਹੈ, ਜਦੋਂ ਕਿ ਹਵਾ 16 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀ ਸੀ। ਜ਼ਿਆਦਾ ਨਮੀ ਕਾਰਨ ਚੱਕਰ ਆਉਣਾ ਆਮ ਗੱਲ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਮਾਨ ਨਹੀਂ ਸਨਮਾਨ ਚਾਹੀਦਾ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖ਼ੁਦ ਲਈ ਵੱਡੇ ਵੱਡੇ ਪੱਖੇ ਤੇ ਕੂਲਰ ਲਗਾਏ ਹਨ ਜਦਕਿ ਉਨ੍ਹਾਂ ਲਈ ਪੂਰੇ ਪੱਖੇ ਵੀ ਨਹੀਂ ਲਾਏ ਗਏ ਤੇ ਨਾ ਚਾਹ -ਪਾਣੀ ਦਾ ਇੰਤਜ਼ਾਮ ਕੀਤਾ ਗਿਆ। ਇਹ ਸਾਡਾ ਆਦਰ ਨਹੀਂ ਨਿਰਾਦਰ ਹੈ।
ਇਸ ਮੌਕੇ ਅਧਿਕਾਰੀ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚਾਲੇ ਬਹਿਸ ਵੀ ਹੋਈ। ਅਧਿਕਾਰੀਆਂ ਨੇ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਪਰ ਕੋਈ ਮਸਲਾ ਹੱਲ ਨਾ ਹੋ ਸਕਿਆ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਇਹ ਸਨਮਾਨ ਘਰ ਨਹੀਂ ਲੈ ਕੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਨਮਾਨ ਵੀ ਉੱਥੇ ਹੀ ਸੁੱਟ ਦਿੱਤਾ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।